27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਜਲੰਧਰ, 25 ਅਗਸਤ- ਅੱਜ ਪਠਾਨਕੋਟ ਚੌਕ ਪੁਲ ’ਤੇ ਇਕ ਟੁੱਟੇ ਹੋਏ ਟਰੱਕ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਚਾਰ ਵਾਹਨ ਟਕਰਾ ਗਏ। ਜਾਣਕਾਰੀ ਅਨੁਸਾਰ ਇਕ....

ਅਜੀਤ ਡੈਸਕ 25-08-2025

ਜਲੰਧਰ, 25 ਅਗਸਤ- ਅੱਜ ਪਠਾਨਕੋਟ ਚੌਕ ਪੁਲ ’ਤੇ ਇਕ ਟੁੱਟੇ ਹੋਏ ਟਰੱਕ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਚਾਰ ਵਾਹਨ ਟਕਰਾ ਗਏ। ਜਾਣਕਾਰੀ ਅਨੁਸਾਰ ਇਕ ਕੈਂਟਰ ਗੱਡੀ ਟੁੱਟੇ ਹੋਏ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਇਸ ਦੇ ਚਾਲਕ ਨੂੰ ਬਹੁਤ ਮੁਸ਼ਕਿਲ ਨਾਲ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਇਸ ਤੋਂ ਬਾਅਦ ਦੋ ਕਾਰਾਂ ਇਸਦੇ ਪਿਛੇ ਟਕਰਾ ਗਈਆਂ। ਟੱਕਰ ਤੋਂ ਬਾਅਦ ਹਾਈਵੇਅ ਦੇ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ ਤੇ ਲੋਕਾਂ ਨੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਸਾਰੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕਰ ਰਹੀ ਹੈ।

 

ਪਿਛਲੀ ਖ਼ਬਰ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਆਹਲੀ ਕਲਾਂ ਨੇੜੇ ਆਰਜੀ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ 45 ਅਧਿਆਪਕਾਂ ਨੂੰ ਮਿਲੇਗਾ ਨੈਸ਼ਨਲ ਟੀਚਰ ਅਵਾਰਡ