29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਭਾਰੀ ਬਾਰਿਸ਼ ਦੇ ਮੱਦੇਨਜ਼ਰ 26 ਤੇ 27 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ...

ਅਜੀਤ ਡੈਸਕ 25-08-2025

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦੀ ਘੋਸ਼ਣਾ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਿਸ਼ ਕਾਰਨ ਸਕੂਲਾਂ ਵੱਲ ਜਾਣ ਵਾਲੇ ਕਈ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਰਕੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਨੂੰ ਇਹ ਹੁਕਮ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ। 

ਪਿਛਲੀ ਖ਼ਬਰ ਭਾਰੀ ਬਾਰਿਸ਼ਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਹੜ੍ਹਾਂ ਦੇ ਮੱਦੇਨਜ਼ਰ ਦਰਿਆ ਨਾਲ ਲੱਗਦੇ 20 ਪਿੰਡਾਂ 'ਚ 2 ਦਿਨ ਸਕੂਲ ਰਹਿਣਗੇ ਬੰਦ