06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ

ਚੰਡੀਗੜ੍ਹ, 28 ਅਗਸਤ (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਵੱਡੇ ਭਰਾ....

ਅਜੀਤ ਡੈਸਕ 28-08-2025

ਚੰਡੀਗੜ੍ਹ, 28 ਅਗਸਤ (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਬੀਤੇ ਦਿਨ ਅਕਾਲ ਚਲਾਣਾ ਕਰ ਗਏ।

ਆਰ. ਪੀ. ਸ਼ਰਮਾ (63) ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪਿਛਲੇ 15 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ ਅਤੇ ਤਿੰਨ ਦਿਨਾਂ ਤੋਂ ਆਈ.ਸੀ.ਯੂ. ਵਿਚ ਸਨ।

ਪਾਵਰ ਗ੍ਰਿਡ ਤੋਂ ਏ.ਜੀ.ਐਮ. ਦੇ ਅਹੁਦੇ ਤੋਂ ਰਿਟਾਇਰ ਹੋਏ ਆਰ.ਪੀ. ਸ਼ਰਮਾ ਦਾ ਅਸ਼ਵਨੀ ਸ਼ਰਮਾ ਦੀ ਜ਼ਿੰਦਗੀ ਵਿਚ ਅਹਿਮ ਰੋਲ ਸੀ। ਪਿਤਾ ਸਮਾਨ, ਉਹ ਆਪਣੇ ਛੋਟੇ ਭਰਾ ਅਸ਼ਵਨੀ ਨਾਲ ਹਰ ਸਮੇਂ ਚੱਟਾਨ ਵਾਂਗ ਖੜ੍ਹੇ ਰਹਿੰਦੇ ਸਨ। ਆਰ.ਪੀ. ਸ਼ਰਮਾ ਅਤੇ ਅਸ਼ਵਨੀ ਸ਼ਰਮਾ ਸੰਯੁਕਤ ਪਰਿਵਾਰ ਦੇ ਤੌਰ ’ਤੇ ਪਠਾਨਕੋਟ ਵਿਖੇ ਇਕੋ ਘਰ ਵਿਚ ਰਹਿੰਦੇ ਸਨ।

ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਨੇੜੇ ਵਾਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਵੈਸ਼ਨੋ ਦੇਵੀ ਵਿਖੇ ਹਾਦਸੇ ਦਾ ਸ਼ਿਕਾਰ ਹੋਏ ਪਤਾਲਪੁਰੀ ਦੇ ਵਸਨੀਕਾਂ ਦਾ ਅੱਜ ਹੋਵੇਗਾ ਸਸਕਾਰ ਅਗਲੀ ਖ਼ਬਰ ਪਾਣੀ ਦੇ ਪੱਧਰ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ