07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਬਰਨਾਲਾ, 28 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕਚਹਿਰੀ ਚੌਕ-ਬਾਜਾਖਾਨਾ ਰੋਡ ਫਲਾਈਓਵਰ...

ਅਜੀਤ ਡੈਸਕ 28-08-2025

ਬਰਨਾਲਾ, 28 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕਚਹਿਰੀ ਚੌਕ-ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਸਟੇਟ ਹਾਈਵੇਅ ਅਥਾਰਟੀ ਵਲੋਂ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਬੱਸ, ਟਰੱਕ ਅਤੇ ਟਰਾਲੀਆਂ ਵਰਗੇ ਵੱਡੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਬਰਨਾਲਾ ਪੁਲਿਸ ਨੇ ਪੁਲ ਦੇ ਦੋਵੇਂ ਪਾਸੇ ਬੈਰੀਕੇਡ ਲਾਏ ਹੋਏ ਹਨ। ਵੱਡੇ ਟਰੈਫਿਕ ਨੂੰ ਬਾਜਾਖਾਨਾ ਚੌਕ ਵੱਲ ਮੋੜ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਪਿੰਡ ਖੋਦੇ ਬੇਟ ਦੀ ਔਰਤ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ