08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਕੈਬਨਿਟ ਮੰਤਰੀ ਮੋਹਿੰਦਰ ਭਗਤ ਪੁੱਜੇ ਹੜ੍ਹ ਪ੍ਰਭਾਵਿਤ ਖੇਤਰ 'ਚ, ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ...

ਅਜੀਤ ਡੈਸਕ 28-08-2025

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਊਪੁਰ ਤੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਟ੍ਰੈਕਟਰ ਰਾਹੀਂ ਜਾ ਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੌਰਾਨ ਕੀਤੇ ਜਾ ਰਹੇ ਰਾਹਤ ਕੰਮਾਂ ਦੀ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਉਣ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਗਾਈ ਡਿਊਟੀ ਤਹਿਤ ਉਹ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਹੱਲ ਲਈ ਪੁੱਜੇ ਹਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਹਤ ਕੈਂਪਾਂ ਲੱਖ ਵਰਿਆਂ ਤੇ ਮੰਡ ਕੂਕਾ ਦੇ ਗੁਰਦੁਆਰਾ ਸਾਹਿਬ ਵਿਖੇ ਲੋਕਾਂ ਲਈ ਰਿਹਾਇਸ਼, ਦਵਾਈਆਂ, ਰਾਸ਼ਨ ਦੇ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ। ਉਨ੍ਹਾਂ ਕਿਹਾ ਕਿ ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੰਤਰੀ ਨੇ ਢਿਲਵਾਂ ਦੇ ਪ੍ਰਭਾਵਿਤ ਪਿੰਡਾਂ ਕੰਮੇਵਾਲ ਦੇ ਬਾਗੂਵਾਲ ਵਿਖੇ ਲੋਕਾਂ ਨੂੰ ਦਿੱਤੀ ਦਾ ਰਹੀ ਸਹਾਇਤਾ ਦਾ ਵੀ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਮੈਡੀਕਲ ਸਹਾਇਤਾ ਲਗਾਤਾਰ ਦਿੱਤੀ ਜਾ ਰਹੀ ਹੈ। ਔਰਤਾਂ ਨੂੰ ਸੈਨੇਟਰੀ ਪੈਡ ਤੇ ਸਿਹਤ ਸਹੂਲਤਾਂ ਲਈ ਹੋਰ ਸਾਮਾਨ ਦੀ ਵੰਡ ਕੀਤੀ ਗਈ ਹੈ। ਲੱਖ ਵਰਿਆਂਹ ਵਿਖੇ ਰਾਹਤ ਕੈਂਪ ਵਿਖੇ ਲੋਕਾਂ ਲਈ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਐਸ. ਐਸ. ਪੀ. ਗੌਰਵ ਤੂਰਾ  ਆਦਿ ਹਾਜ਼ਰ ਸਨ। 

ਪਿਛਲੀ ਖ਼ਬਰ ਘੱਗਰ ਦਰਿਆ ਸਬੰਧੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ - ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਅਕਾਲੀ ਦਲ ਵਿਚ ਔਰਤਾਂ ਦੀ ਹੋਵੇਗੀ ਅਹਿਮ ਭੂਮਿਕਾ - ਬੀਬੀ ਜਗੀਰ ਕੌਰ