24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਦੇ ਸਕੂਲਾਂ 'ਚ ਮੁੜ ਹੋਈਆਂ ਛੁੱਟੀਆਂ, ਹੁਣ 3 ਸਤੰਬਰ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 31 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ...

ਅਜੀਤ ਡੈਸਕ 31-08-2025

ਚੰਡੀਗੜ੍ਹ, 31 ਅਗਸਤ  - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ । ਇਹ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਦਿੰਦਿਆਂ ਕਿਹਾ ਕਿ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
ਦਰਅਸਲ, ਹਾਲ ਹੀ ਵਿਚ, ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹ ਵਰਗੀਆਂ ਸਥਿਤੀਆਂ ਨੇ ਰਾਜ ਭਰ ਵਿਚ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਕਈ ਜ਼ਿਲ੍ਹਿਆਂ ਵਿਚ, ਸਕੂਲ ਇਮਾਰਤਾਂ ਅਤੇ ਆਲੇ ਦੁਆਲੇ ਦਾ ਵਾਤਾਵਰਣ ਪੜ੍ਹਾਈ ਲਈ ਸੁਰੱਖਿਅਤ ਨਹੀਂ ਹੈ। ਇਸੇ ਲਈ ਸਰਕਾਰ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਹੈ।

ਪਿਛਲੀ ਖ਼ਬਰ ਮੁੱਖ ਸਕੱਤਰ ਪੰਜਾਬ ਨੇ ਕਥਲੌਰ ਪੁਲ ਵਿਖੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਦੇ ਚਾਰੇ ਵਾਲੇ ਵਾਹਨ ਭੇਜੇ