25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੂਬੇ ਦੇ ਸਾਰੇ ਕਾਲਜ 3 ਸਤੰਬਰ ਤੱਕ ਰਹਿਣਗੇ ਬੰਦ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 1 ਸਤੰਬਰ- ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਤੇ ਪੋਲੀਟੈਕਨੀਕਲ ਕਾਲਜਾਂ ਵਿਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ...

ਅਜੀਤ ਡੈਸਕ 01-09-2025

ਚੰਡੀਗੜ੍ਹ, 1 ਸਤੰਬਰ- ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਤੇ ਪੋਲੀਟੈਕਨੀਕਲ ਕਾਲਜਾਂ ਵਿਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ।

ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।

ਪਿਛਲੀ ਖ਼ਬਰ ਮੁੜ ਖੋਲ੍ਹੇ ਗਏ ਸੁਖਨਾ ਦੇ ਹੜ੍ਹ ਗੇਟ ਅਗਲੀ ਖ਼ਬਰ ਚੀਨ: ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਹੋਇਆ ਸ਼ੁਰੂ