26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਇਸ ਮੁਸ਼ਕਿਲ ਘੜੀ ’ਚ ਅਫ਼ਗਾਨਿਸਤਾਨ ਦੇ ਨਾਲ ਖੜਾ ਹੈ ਭਾਰਤ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 1 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਵਿਚ ਆਏ ਭੁਚਾਲ ਤੇ ਹੋਏ ਨੁਕਸਾ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਭੁਚਾਲ ਕਾਰਨ....

ਅਜੀਤ ਡੈਸਕ 01-09-2025

ਨਵੀਂ ਦਿੱਲੀ, 1 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਵਿਚ ਆਏ ਭੁਚਾਲ ਤੇ ਹੋਏ ਨੁਕਸਾ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਭੁਚਾਲ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਮੁਸ਼ਕਿਲ ਘੜੀ ਵਿਚ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਤਿਆਰ ਹੈ।


ਦੱਸ ਦੇਈਏ ਕਿ ਅਫ਼ਗਾਨਿਸਤਾਨ ਵਿਚ ਐਤਵਾਰ ਅੱਧੀ ਰਾਤ 11:47 (ਸਥਾਨਕ ਸਮੇਂ) ’ਤੇ ਰੈਕਟਰ ਪੈਮਾਨੇ ’ਤੇ 6 ਦੀ ਤੀਬਰਤਾ ਦਾ ਭੁਚਾਲ ਆਇਆ। ਇਸ ਵਿਚ ਹੁਣ ਤੱਕ 622 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 1500 ਤੋਂ ਵੱਧ ਲੋਕ ਜ਼ਖਮੀ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਤੇ ਰੂਸੀ ਰਾਸ਼ਟਰਪਤੀ ਵਿਚਾਲੇ ਕਾਰ ’ਚ ਅਹਿਮ ਗੱਲਬਾਤ ਅਗਲੀ ਖ਼ਬਰ ਐਸ.ਸੀ.ਓ. ਸੰਮੇਲਨ: ਸਾਰੇ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ