28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਘਰ ਦੇ 3 ਕਮਰਿਆਂ ਦੀ ਛੱਤ ਡਿੱਗੀ, ਪੂਰਾ ਘਰ ਮਲਬੇ 'ਚ ਤਬਦੀਲ

ਹਰੀਕੇ ਪੱਤਣ, 1 ਸਤੰਬਰ (ਸੰਜੀਵ ਕੁੰਦਰਾ)-ਬਾਰਿਸ਼ ਇਸ ਵਾਰ ਆਫ਼ਤ ਬਣ ਕੇ ਆਈ ਹੈ। ਲੋਕ ਹੜ੍ਹਾਂ ਦੀ ਮਾਰ ਝੱਲ ਰਹੇ...

ਅਜੀਤ ਡੈਸਕ 01-09-2025

ਹਰੀਕੇ ਪੱਤਣ, 1 ਸਤੰਬਰ (ਸੰਜੀਵ ਕੁੰਦਰਾ)-ਬਾਰਿਸ਼ ਇਸ ਵਾਰ ਆਫ਼ਤ ਬਣ ਕੇ ਆਈ ਹੈ। ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਤੇ ਘਰੋਂ ਬੇਘਰ ਹੋ ਗਏ ਹਨ। ਬੀਤੇ ਕੱਲ੍ਹ ਤੋਂ ਫਿਰ ਸ਼ੁਰੂ ਹੋਈ ਜ਼ੋਰਦਾਰ ਬਾਰਿਸ਼ ਹੋਰ ਵੱਡੀ ਮੁਸੀਬਤ ਬਣ ਕੇ ਆਈ ਹੈ। ਕਸਬਾ ਹਰੀਕੇ ਪੱਤਣ ਵਿਖੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਡਿੱਗ ਗਈ ਪਰ ਇਸ ਦੌਰਾਨ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਪਰ ਸਾਰਾ ਘਰ ਮਲਬੇ ਵਿਚ ਤਬਦੀਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਦਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸਾਡੇ ਘਰ ਦੇ 3 ਕਮਰੇ ਸਨ ਜਿਨ੍ਹਾਂ ਦੀਆਂ ਛੱਤਾਂ ਗਾਡਰ ਬਾਲਿਆਂ ਦੀਆਂ ਸਨ। ਅੱਜ ਇਕਦਮ ਡਿੱਗ ਗਈਆਂ ਪਰ ਇਸ ਦੌਰਾਨ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਦਵਿੰਦਰ ਸਿੰਘ ਮਾਨ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 

ਪਿਛਲੀ ਖ਼ਬਰ ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ - ਸੋਨੂੰ ਸੂਦ ਅਗਲੀ ਖ਼ਬਰ ਡੀ.ਸੀ. ਸਮੇਤ ਸਮੁੱਚੇ ਸਿਵਲ ਪ੍ਰਸ਼ਾਸਨ ਵਲੋਂ ਬੜੂ ਸਾਹਿਬ ਟਰੱਸਟ ਦੁਆਰਾ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸਹਾਇਤਾ ਦੀ ਸ਼ਲਾ...