29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ ਦੇ ਪਾਣੀ ਤੋਂ ਬਾਅਦ ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ

ਅਟਾਰੀ, ਅੰਮ੍ਰਿਤਸਰ, 1 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ...

ਅਜੀਤ ਡੈਸਕ 01-09-2025

ਅਟਾਰੀ, ਅੰਮ੍ਰਿਤਸਰ, 1 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਪਿਛਲੇ ਦਿਨੀਂ ਆਏ ਭਾਰੀ ਹੜ੍ਹਾਂ ਦਾ ਪਾਣੀ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦੇ ਆਲੇ-ਦੁਆਲੇ ਲੱਥਣ ਤੋਂ ਬਾਅਦ ਕੀਤੀ ਗਈ ਸੇਵਾ-ਸੰਭਾਲ ਤੋਂ ਬਾਅਦ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੁੜ ਪ੍ਰਕਾਸ਼ ਕੀਤਾ ਗਿਆ I ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਦੂਸਰੀ ਮੰਜ਼ਿਲ ਉਤੇ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖ ਆਸਨ ਅਸਥਾਨ ਤੋਂ ਕੁਝ ਦਿਨਾਂ ਬਾਅਦ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਸੇਵਾ ਸੰਭਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ ਤੇ ਉਥੋਂ ਦੀਆਂ ਸੰਗਤਾਂ ਵਲੋਂ ਕੀਤੀ ਗਈI 

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੱਖ-ਵੱਖ ਟੀਮਾਂ ਕਰ ਰਹੀਆਂ ਕੰਮ - ਸ਼ੇਰ ਸਿੰਘ ਘੁਬਾਇਆ ਅਗਲੀ ਖ਼ਬਰ ਜਲੰਧਰ 'ਚ ਮੀਂਹ ਦੌਰਾਨ ਡੀ.ਸੀ. ਹਿਮਾਂਸ਼ੂ ਅਗਰਵਾਲ ਵਲੋਂ ਅਹਿਮ ਜਾਣਕਾਰੀ