01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅਕਾਲ ਅਕੈਡਮੀ ਬੜੂ ਸਾਹਿਬ ਵਲੋਂ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਜਾਰੀ

ਅੰਮ੍ਰਿਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਹਿਮਾਚਲ...

ਅਜੀਤ ਡੈਸਕ 02-09-2025

ਅੰਮ੍ਰਿਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਹਿਮਾਚਲ ਪ੍ਰਦੇਸ਼ ਵਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਲੋਕਾਂ ਦੀ ਸਹਾਇਤਾ ਲਈ ਵੱਖ-ਵੱਖ ਥਾਵਾਂ ਉਤੇ ਰਾਹਤ ਕੈਂਪ ਜਾਰੀ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕੈਡਮੀ ਦੇ ਉਪ ਪ੍ਰਧਾਨ ਬਾਬਾ ਜਗਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ, ਐਨ.ਡੀ.ਆਰ.ਐਫ. ਅਤੇ ਸੈਣਾ ਦੇ ਸਹਿਯੋਗ ਨਾਲ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਤੇ ਫਾਜ਼ਿਲਕਾ ਆਦਿ ਛੇ ਜ਼ਿਲ੍ਹਿਆਂ ਤੋਂ 5000 ਲੋਕਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚੋਂ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ ਉਤੇ ਲਿਆਂਦਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਵਲੋਂ ਹੜ੍ਹ ਪੀੜਤ ਲੋਕਾਂ ਨੂੰ ਘਰੋਂ-ਘਰੀਂ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕੈਡਮੀ ਵਲੋਂ ਪੰਜਾਬ ਵਿਚ ਛੇ ਥਾਵਾਂ ਉਤੇ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਜਿਥੇ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਵੀ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਘਰਾਂ ਦੀ ਮੁਰੰਮਤ ਅਤੇ ਘਰੇਲੂ ਜ਼ਰੂਰਤਾਂ ਦਾ ਸਾਮਾਨ ਬੱਚਿਆਂ ਦੀ ਪੜ੍ਹਾਈ ਲਈ ਕਿਤਾਬਾਂ ਅਤੇ ਵਰਦੀ ਆਦਿ ਲਈ ਅਕੈਡਮੀ ਵਲੋਂ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਲਈ ਅਕੈਡਮੀ ਵਲੋਂ ਵੱਡੀ ਗਿਣਤੀ ਵਿਚ ਵਲੰਟੀਅਰ ਸੇਵਾਵਾਂ ਨਿਭਾਅ ਰਹੇ ਹਨ। 

ਪਿਛਲੀ ਖ਼ਬਰ ਪੀ.ਡੀ.ਐਫ.ਏ. ਵਲੋਂ ਹੜ੍ਹ ਰਾਹਤ ਫੰਡ ਲਈ 45 ਲੱਖ ਦੀ ਮਦਦ ਦਾ ਐਲਾਨ ਅਗਲੀ ਖ਼ਬਰ ਅਦਾਲਤੀ ਕੰਪਲੈਕਸ ਦੀ ਬੇਸਮੈਂਟ 'ਚ ਭਰਿਆ ਪਾਣੀ