02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਉੱਘੇ ਸਮਾਜ ਸੇਵਕ ਡਾ. ਉਬਰਾਏ ਨੇ ਵੰਡਾਇਆ ਹੜ੍ਹ ਪੀੜਤਾਂ ਦਾ ਦਰਦ

ਅਜਨਾਲਾ, ਚਮਿਆਰੀ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਪਿਛਲੇ ਕਈ ਦਿਨਾਂ ਤੋਂ ਹੜ੍ਹਾਂ...

ਅਜੀਤ ਡੈਸਕ 02-09-2025

ਅਜਨਾਲਾ, ਚਮਿਆਰੀ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਲੋਕਾਂ ਦੀ ਸਾਰ ਲੈਣ ਲਈ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ ਕਰਨ ਦੌਰਾਨ ਐਲਾਨ ਕੀਤਾ ਗਿਆ ਕਿ ਇਸ ਔਖੀ ਘੜੀ ਵਿਚ ਉਹ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ।

ਅਜਨਾਲਾ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਡਾ. ਉਬਰਾਏ ਨੇੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਿਹਾ ਹੈ, ਇਸ ਲਈ ਸਾਡਾ ਧਰਮ ਬਣਦਾ ਹੈ ਕਿ ਅਸੀਂ ਡਟ ਕੇ ਆਪਣੀ ਧਰਤੀ ਤੇ ਆਪਣੇ ਲੋਕਾਂ ਦਾ ਸਾਥ ਦਈਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਵੱਡੇ ਪੱਧਰ ਉਤੇ ਸੁੱਕਾ ਰਾਸ਼ਨ, ਪਸ਼ੂਆਂ ਦਾ ਚਾਰਾ, ਦਵਾਈਆਂ ਤੇ ਹੋਰ ਲੋੜੀਂਦਾ ਸਾਮਾਨ ਨਿਰੰਤਰ ਵੰਡ ਰਹੀਆਂ ਹਨ। ਡਾ. ਉਬਰਾਏ ਨੇ ਐਲਾਨ ਕੀਤਾ ਕਿ ਉਹ ਇਸ ਕੁਦਰਤੀ ਆਫ਼ਤ ਨੂੰ ਲੰਬੀ ਲੜਾਈ ਸਮਝ ਕੇ ਲੜਨ ਲਈ ਤਿਆਰ ਹਨ। ਸਭ ਤੋਂ ਪਹਿਲੇ ਪੜਾਅ ਵਿਚ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਅਤੇ ਮਾਲ-ਡੰਗਰ ਲਈ ਚਾਰਾ ਆਦਿ ਵੰਡਣ ਤੋਂ ਇਲਾਵਾ ਤਰਪਾਲਾਂ ਤੇ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਦੌਰਾਨ ਪਾਣੀ ਲਹਿ ਜਾਣ ਉਪਰੰਤ ਫੈਲਣ ਵਾਲੀਆਂ ਬੀਮਾਰੀਆਂ ਦੇ ਇਲਾਜ ਲਈ ਦਵਾਈਆਂ ਤੇ ਡਾਕਟਰਾਂ ਦੀਆਂ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।  

ਪਿਛਲੀ ਖ਼ਬਰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਇਲ ਟਾਵਰਾਂ 'ਚ ਬੇਸ ਬੈਂਡ ਯੂਨਿਟ ਚੋਰੀ ਕਰਨ ਵਾਲੇ 4 ਗ੍ਰਿਫਤਾਰ ਅਗਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਬਹੁਪੱਖੀ ਸ਼ਖਸੀਅਤ ਸਨ – ਮੰਤਰੀ ਅਮਨ ਅਰੋੜਾ