03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤ ਸਰਹੱਦੀ ਪਿੰਡਾਂ 'ਚ ਵੰਡਿਆ ਰਾਸ਼ਨ

ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਸਰਹੱਦੀ ਇਲਾਕੇ ਦੇ ਪਿੰਡਾਂ ਵਿਚ...

ਅਜੀਤ ਡੈਸਕ 02-09-2025

ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਸਰਹੱਦੀ ਇਲਾਕੇ ਦੇ ਪਿੰਡਾਂ ਵਿਚ ਪਿੰਡ ਵਾਸੀਆਂ ਦਾ ਬਹੁਤ ਮੰਦਾ ਹਾਲ ਹੋ ਰਿਹਾ ਹੈ। ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵਲੋਂ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡੇ ਵਲੋਂ ਸਰਹੱਦੀ ਪਿੰਡ ਭਿੰਡੀ ਔਲਖ, ਤੱਲੇ, ਸ਼ਾਹਪੁਰ, ਭਲੋਟ, ਖੱਸੂਪੁਰੇ, ਜਸਤਰਵਾਲ, ਉਮਰਪੁਰਾ ਪਿੰਡਾਂ ਵਿਚ ਜਾ ਕੇ ਪੀੜਤਾਂ ਨੂੰ ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ। 

ਪਿਛਲੀ ਖ਼ਬਰ ਫਿਰੋਜ਼ਪੁਰ-ਜਲੰਧਰ ਰੇਲ ਮਾਰਗ ਰਿਹਾ ਠੱਪ, ਆਵਾਜਾਈ ਹੋਈ ਪ੍ਰਭਾਵਿਤ ਅਗਲੀ ਖ਼ਬਰ ਕਰਨਾਲ ਨਗਰ ਨਿਗਮ ਦੀ ਮੇਅਰ ਰੇਣੂ ਬਾਲਾ ਗੁਪਤਾ ਅਖਿਲ ਭਾਰਤੀ ਮਹਾਪੌਰ ਪ੍ਰੀਸ਼ਦ ਦੀ ਸਰਬਸੰਮਤੀ ਨਾਲ ਕੌਮੀ ਪ੍ਰਧਾਨ ਚੁਣੀ