03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦਰਿਆ ਬਿਆਸ ਦੇ ਪਾਣੀ ਦਾ ਪੱਧਰ ਹੋਇਆ ਘੱਟ

ਢਿਲਵਾਂ, 3 ਸਤੰਬਰ (ਪ੍ਰਵੀਨ ਕੁਮਾਰ)- ਪਿਛਲੇ ਦਿਨਾਂ ਦੌਰਾਨ ਜਿਥੇ ਦਰਿਆ ਬਿਆਸ ਨੇ ਦਰਿਆ ਦੇ ਨਾਲ ਲੱਗਦੇ ਮੰਡ ਖ਼ੇਤਰ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੋਈ ਸੀ, ਉਥੇ ਹੁਣ ਦਰਿਆ ਬਿਆਸ....

ਅਜੀਤ ਡੈਸਕ 03-09-2025

ਢਿਲਵਾਂ, 3 ਸਤੰਬਰ (ਪ੍ਰਵੀਨ ਕੁਮਾਰ)- ਪਿਛਲੇ ਦਿਨਾਂ ਦੌਰਾਨ ਜਿਥੇ ਦਰਿਆ ਬਿਆਸ ਨੇ ਦਰਿਆ ਦੇ ਨਾਲ ਲੱਗਦੇ ਮੰਡ ਖ਼ੇਤਰ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੋਈ ਸੀ, ਉਥੇ ਹੁਣ ਦਰਿਆ ਬਿਆਸ ਨੂੰ ਲੈ ਕੇ ਰਾਹਤ ਭਰੀ ਖ਼ਬਰ ਆਈ ਹੈ। ਇਸ ਸੰਬੰਧੀ ਦਰਿਆ ਬਿਆਸ ’ਤੇ ਬਣੇ ਜਲ ਸਰੋਤ ਵਿਭਾਗ ਦੇ ਗੇਜ਼ ਤੋਂ ਕਰਮਚਾਰੀ ਸਹਿਦੇਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਸਵੇਰੇ 8 ਵਜੇ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ 742.50 ਗੇਜ਼ ਤੇ 1 ਲੱਖ 88 ਹਜ਼ਾਰ ਕਿਉਸਿਕ ਪਾਣੀ ਡਿਸਚਾਰਜ ਹੋ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਸੀ, ਜਿਸ ਨਾਲ ਜ਼ਿਲ੍ਹਾ ਕਪੂਰਥਲਾ ਦੇ ਦਰਿਆ ਦੇ ਨਾਲ ਲੱਗਦੇ ਖ਼ੇਤਰਾਂ ਵਿਚ ਪਾਣੀ ਨੇ ਭਾਰੀ ਤਬਾਹੀ ਮਚਾਈ ਹੈ।

ਪਿਛਲੀ ਖ਼ਬਰ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਕਾਫ਼ੀ ਘਟਿਆ ਅਗਲੀ ਖ਼ਬਰ ਜੰਮੂ: ਕੱਚਾ ਘਰ ਡਿੱਗਣ ਕਾਰਨ ਮਾਂ ਅਤੇ ਧੀ ਦੀ ਮੌਤ