05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਾਵਰਕਾਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਰਮਦਾਸ ਬਿਜਲੀ ਘਰ ਦੀ ਬਿਜਲੀ ਸਪਲਾਈ ਹੋਈ ਬਹਾਲ

ਅਜਨਾਲਾ, ਰਮਦਾਸ, ਗੱਗੋਮਾਹਲ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ...

ਅਜੀਤ ਡੈਸਕ 03-09-2025

ਅਜਨਾਲਾ, ਰਮਦਾਸ, ਗੱਗੋਮਾਹਲ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਦੇ ਖੇਤਰ ਵਿਚ 28 ਅਗਸਤ ਨੂੰ ਆਏ ਹੜ੍ਹਾਂ ਕਾਰਨ ਰਮਦਾਸ ਦਾ ਬਿਜਲੀ ਘਰ ਵੀ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਿਆ ਸੀ, ਜਿਸ ਕਾਰਨ ਇਸ ਖੇਤਰ ਦੀ ਬਿਜਲੀ ਸਪਲਾਈ ਉਸੇ ਦਿਨ ਤੋਂ ਬੰਦ ਸੀ I ਰਮਦਾਸ ਖੇਤਰ ਵਿਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਪਾਵਰਕਾਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਖਤ ਮਿਹਨਤ ਸਦਕਾ ਅੱਜ ਬਿਜਲੀ ਘਰ ਰਮਦਾਸ ਦੀ ਸਪਲਾਈ ਮੁੜ ਚਾਲੂ ਹੋ ਗਈ ਹੈ। ਆਸ ਹੈ ਕਿ ਅੱਜ ਸ਼ਾਮ ਤੱਕ ਰਮਦਾਸ ਸ਼ਹਿਰ ਅੰਦਰ ਵੀ ਬਿਜਲੀ ਸਪਲਾਈ ਮੁੜ ਬਹਾਲ ਕਰ ਦਿੱਤੀ ਜਾਵੇਗੀ। 

ਪਿਛਲੀ ਖ਼ਬਰ ਭਾਈ ਮਨੀ ਸਿੰਘ ਖਾਲਸਾ ਕਾਲਜ ਵਲੋਂ ਬੇਘਰੇ ਲੋਕਾਂ ਲਈ ਮਦਦ ਦੀ ਪੇਸ਼ਕਸ਼ ਅਗਲੀ ਖ਼ਬਰ ਜਲੰਧਰ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ 'ਚ ਡਰ, ਡੀ.ਸੀ. ਤੇ ਐਸ.ਐਸ.ਪੀ. ਨੇ ਲਿਆ ਜਾਇਜ਼ਾ