09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਜਨਾਲਾ ਦੇ ਪਿੰਡ ਘੋਹਨੇਵਾਲਾ ਪਹੁੰਚੇ

ਅਜਨਾਲਾ, ਰਮਦਾਸ, ਗੱਗੋਮਾਹਲ 4 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਿਆਨਕ ਹੜ੍ਹਾਂ ਵਲੋਂ ਮਚਾਈ ਤਬਾਹੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਤੀਬਾੜੀ ਮੰਤਰੀ....

ਅਜੀਤ ਡੈਸਕ 04-09-2025

ਅਜਨਾਲਾ, ਰਮਦਾਸ, ਗੱਗੋਮਾਹਲ 4 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਿਆਨਕ ਹੜ੍ਹਾਂ ਵਲੋਂ ਮਚਾਈ ਤਬਾਹੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡ ਘੋਹਨੇਵਾਲਾ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਸਾਬਕਾ ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਹਨ।

ਪਿਛਲੀ ਖ਼ਬਰ ਰਮਨ ਅਰੋੜਾ ਨੂੰ ਜ਼ਿਲ੍ਹਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ ਜਲੰਧਰ ਪੁਲਿਸ ਅਗਲੀ ਖ਼ਬਰ ਡੇਰਾਬੱਸੀ ਮੁਬਾਰਕਪੁਰ ਦਾ ਘੱਗਰ ਨਦੀ ਦਾ ਕਾਜਵੇਅ ਪਾਣੀ ’ਚ ਰੁੜਿਆ, ਲਾਂਘਾ ਹੋ ਗਿਆ ਬੰਦ