09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੀ.ਸੀ. ਪਟਿਆਲਾ ਵਲੋਂ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੌਰਾ

ਪਾਤੜਾਂ, 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਬਾਦਸ਼ਾਹਪੁਰ...

ਅਜੀਤ ਡੈਸਕ 04-09-2025

ਪਾਤੜਾਂ, 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਬਾਦਸ਼ਾਹਪੁਰ, ਹਰਚੰਦਪੁਰਾ ਵਿਖੇ ਘੱਗਰ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਾਰਤੀ ਫੌਜ ਦੇ ਕਰਨਲ ਵਿਨੋਦ ਸਿੰਘ ਰਾਵਤ ਦੀ ਆਰਮੀ ਦੀ ਟੁਕੜੀ ਬੰਨ੍ਹ ‘ਚ ਕਿਸੇ ਤਰ੍ਹਾਂ ਦੇ ਪਾੜ ਪੈਣ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖੀ ਗਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪ੍ਰਸ਼ਾਸਨ ਵਲੋਂ ਸਥਿਤੀ ਉੱਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ। 

ਪਿਛਲੀ ਖ਼ਬਰ ਸਾਂਸਦ ਸਤਨਾਮ ਸਿੰਘ ਸੰਧੂ ਵਲੋਂ ਡੱਡੂਮਾਜਰਾ ਤੇ ਧਨਾਸ ਦਾ ਦੌਰਾ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਚੱਕੀ ਦਰਿਆ 'ਚ ਪਾਣੀ ਵਧਿਆ, ਰੇਲਵੇ ਪੁੱਲ ਨੇੜੇ ਸਥਿਤ ਪਹਾੜੀ ਦਰਿਆ ਦੀ ਭੇਟ ਚੜ੍ਹੀ