10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਡੇਰਾ ਬਾਬਾ ਨਾਨਕ, 4 ਸਤੰਬਰ (ਹੀਰਾ ਸਿੰਘ ਮਾਂਗਟ)-ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ...

ਅਜੀਤ ਡੈਸਕ 04-09-2025

ਡੇਰਾ ਬਾਬਾ ਨਾਨਕ, 4 ਸਤੰਬਰ (ਹੀਰਾ ਸਿੰਘ ਮਾਂਗਟ)-ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਤਰੁਨ ਚੁੱਗ, ਰਵੀਕਰਨ ਸਿੰਘ ਕਾਹਲੋਂ, ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਰਾਜੀਵ ਸ਼ਰਮਾ, ਬਘੇਲ ਸਿੰਘ, ਹੀਰਾ ਵਾਲੀਆ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। 

ਪਿਛਲੀ ਖ਼ਬਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਤੇ ਹਰਪ੍ਰੀਤ ਸਿੰਘ ਹੀਰੋ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਜਾਰੀ ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਮੁਰਗੀ ਫਾਰਮ 'ਚ ਪਾਣੀ ਭਰਿਆ, ਤਿੰਨ ਹਜ਼ਾਰ ਚੂਜ਼ੇ ਮਰੇ