10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਘੱਗਰ ਦੇ ਹੜ੍ਹਾਂ ਦਾ ਖ਼ਤਰਾ ਵਧਿਆ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤਾ ਸਾਵਧਾਨ

ਸਮਾਣਾ (ਪਟਿਆਲਾ), 4 ਸਤੰਬਰ (ਸਾਹਿਬ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਹੱਦ ਨੇੜਿਓਂ ਲੰਘਦੇ ਘੱਗਰ ਦਰਿਆ...

ਅਜੀਤ ਡੈਸਕ 04-09-2025

ਸਮਾਣਾ (ਪਟਿਆਲਾ), 4 ਸਤੰਬਰ (ਸਾਹਿਬ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਹੱਦ ਨੇੜਿਓਂ ਲੰਘਦੇ ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਸਿਰ ਉਤੇ ਮੰਡਰਾ ਰਿਹਾ ਹੈ। ਘੱਗਰ ਦਰਿਆ ਵਿਚ ਪਾਣੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਅਧਿਕਾਰੀਆਂ ਦਾ ਮੰਨਣਾ ਹੈ ਕਿ ਘੱਗਰ ਕਦੇ ਵੀ ਇਲਾਕੇ ਵਿਚ ਤਬਾਹੀ ਮਚਾ ਸਕਦਾ ਹੈ। ਪ੍ਰਸ਼ਾਸਨ ਨੇ ਘੱਗਰ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਕਹਿ ਦਿੱਤਾ ਹੈ। ਹਰਚੰਦ ਪੁਰਾ ਘੱਗਰ ਪੁਲ ਉਤੇ ਤਾਇਨਾਤ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਘੱਗਰ ਦਾ ਪਾਣੀ ਤੇਜ਼ੀ ਨਾਲ ਵਹਿ ਰਿਹਾ ਹੈ। ਘੱਗਰ ਦਰਿਆ ਨਾਲ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਘੱਗਰ ਦੇ ਸੰਭਾਵੀ ਹੜ੍ਹਾਂ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। 

ਪਿਛਲੀ ਖ਼ਬਰ ਸੰਤੂ ਵਾਲਾ ਵਾਸੀ ਨੌਜਵਾਨ ਦੀ ਹਾਦਸੇ ਵਿਚ ਮੌਤ ਅਗਲੀ ਖ਼ਬਰ ਈ.ਡੀ. ਵਲੋਂ ਸਾਧੂ ਸਿੰਘ ਧਰਮਸੌਤ ਸਮੇਤ 4 ਵਿਰੁੱਧ ਅਦਾਲਤ 'ਚ ਪਟੀਸ਼ਨ ਦਾਇਰ