13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼੍ਰੋਮਣੀ ਕਮੇਟੀ ਵਲੋਂ ਰਾਹਤ ਸਮੱਗਰੀ ਦੇ ਨਾਲ ਨਾਲ ਪੰਜਾਬ ਦੇ ਹੜ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਜਾਰੀ- ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼੍ਰੋਮਣੀ ਕਮੇਟੀ ਦੁਆਰਾ ਆਰੰਭ ਕੀਤੇ ਹੜ੍ਹ ਰਿਲੀਫ਼ ਫੰਡ ਲਈ....

ਅਜੀਤ ਡੈਸਕ 05-09-2025

ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼੍ਰੋਮਣੀ ਕਮੇਟੀ ਦੁਆਰਾ ਆਰੰਭ ਕੀਤੇ ਹੜ੍ਹ ਰਿਲੀਫ਼ ਫੰਡ ਲਈ ਦੋ ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਇਸ ਵਿਚੋਂ ਅੱਜ ਇਕ ਕਰੋੜ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਟ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਸਮੇਂ ਦੀਆਂ ਸਰਕਾਰਾਂ ਨੇ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ ਪਰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਸੰਗਤਾਂ ਦੇ ਸਹਿਯੋਗ ਨਾਲ ਹੜ ਪੀੜਤ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾ ਰਹੇ ਹਨ।

ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਸ਼ਨ ਤੋਂ ਬਾਅਦ ਹੁਣ ਬੱਚਿਆਂ ਲਈ ਪਾਊਡਰ ਦੁੱਧ, ਮੱਛਰਦਾਨੀਆਂ, ਬਿਮਾਰੀਆਂ ਤੋਂ ਬਚਾਓ ਲਈ ਇਲਾਕੇ ਵਿਚ ਮੱਖੀ ਮੱਛਰ ਨੂੰ ਖ਼ਤਮ ਕਰਨ ਲਈ ਸਪਰੇਅ, ਦਵਾਈਆਂ, ਬਿਸਤਰੇ ਅਤੇ ਮੁੜ ਵਸੇਬੇ ਲਈ ਲੋੜੀਂਦੀ ਸਹਾਇਤਾ ਆਦਿ ਦੀ ਜ਼ਰੂਰਤ ਹੈ। ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਲਾਨਾ ਅਖਤਿਆਰੀ ਫੰਡ ਵਿਚੋਂ ਇਕ ਇਕ ਲੱਖ ਰੁਪਏ ਸ਼੍ਰੋਮਣੀ ਕਮੇਟੀ ਵਲੋਂ ਸ਼ੁਰੂ ਕੀਤੇ ਹੜ੍ਹ ਪੀੜਤ ਰਿਲੀਫ਼ ਫ਼ੰਡ ਵਿਚ ਜ਼ਰੂਰ ਦੇਣ ਤਾਂ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਢ, ਪਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਚੰਡੀਗੜ੍ਹ ਟਰਾਂਸਪੋਰਟ ਦੀ ਪਲਟੀ ਬੱਸ, 17 ਤੋਂ 18 ਸਵਾਰੀਆਂ ਜ਼ਖ਼ਮੀ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੇ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਡੇਰਾ ਬਾਬਾ ਨ...