13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀ ਸੇਵਾ ਕਰ ਰਹੇ ਨੌਜਵਾਨ ’ਤੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ

ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ, ਬਲਜੀਤ ਸਿੰਘ)-ਇਕ ਨੌਜਵਾਨ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀਆਂ ਟਰਾਲੀਆਂ ਭਰ ਕੇ ਜਾਣ ਲਈ....

ਅਜੀਤ ਡੈਸਕ 05-09-2025

ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ, ਬਲਜੀਤ ਸਿੰਘ)-ਇਕ ਨੌਜਵਾਨ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀਆਂ ਟਰਾਲੀਆਂ ਭਰ ਕੇ ਜਾਣ ਲਈ ਟਰਾਲੀਆਂ ਲਾਈਨ ਵਿਚ ਲਗਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਆਈ, ਜਿਸ ਨੂੰ ਟਰਾਲੀ ਚਾਲਕ ਨੇ ਹੋਲੀ ਲੈ ਕੇ ਜਾਣ ਲਈ ਕਿਹਾ ਤਾਂ ਤੈਸ਼ ਵਿਚ ਆ ਕੇ ਕਾਰ ਸਵਾਰ ਨੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਿੰਡ ਵਾਸੀਆਂ ਨੇ ਸਰਕਾਰੀ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ।


ਜ਼ਖਮੀ ਹੋਏ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਜੱਗਾ ਪੁੱਤਰ ਨੱਥਾ ਸਿੰਘ ਵਾਸੀ ਫੱਤੂਢੀਂਗਾ ਵਜੋਂ ਹੋਈ ਹੈ, ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੂੰ ਹੋਲੀ ਕਰਨ ਲਈ ਕਿਹਾ ਤਾਂ ਕਾਰ ਸਵਾਰਾਂ ਨੇ ਥੋੜੀ ਦੂਰ ਜਾ ਕੇ ਗੱਡੀ ਰੋਕ ਲਈ ਤੇ ਗੱਡੀ ਵਿਚੋਂ ਉਤਰਦੇ ਹੀ ਆਪਣੀ ਪਿਸਟਲ ਨਾਲ ਤਿੰਨ ਫਾਇਰ ਕੀਤੇ, ਜਿਸ ਵਿਚੋਂ ਦੋ ਟਰਾਲੀ ਵਿਚ ਤੇ ਇਕ ਉਸ ਦੇ ਪੈਰ ’ਤੇ ਲੱਗਾ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਹਰਗੁਰਦੇਵ ਸਿੰਘ, ਥਾਣਾ ਫੱਤੂਢੀਂਗਾ ਮੁਖੀ ਜਸਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜ਼ਖਮੀ ਨੌਜਵਾਨ ਦਾ ਇਲਾਜ ਸਿਵਲ ਹਸਪਤਾਲ ਵਿਚ ਜਾਰੀ ਹੈ।

ਪਿਛਲੀ ਖ਼ਬਰ ਪੰਜਾਬ ਪੁਲਿਸ 'ਚ ਤਾਇਨਾਤ ਏ.ਐਸ.ਆਈ. ਦੀ ਹੋਈ ਮੌਤ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਪੰਜਾਬ ਦੇ ਇਕ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦਿੱਤੀ