19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਘੋਨੇਵਾਲਾ ਪੁੱਜੇ

ਅਜਨਾਲਾ/ਰਮਦਾਸ/ਗੱਗੋਮਾਹਲ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ) - ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤਾਂ ਦੀਆਂ...

ਅਜੀਤ ਡੈਸਕ 07-09-2025

ਅਜਨਾਲਾ/ਰਮਦਾਸ/ਗੱਗੋਮਾਹਲ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ) - ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪਿੰਡ ਘੋਨੇਵਾਲਾ ਪਹੁੰਚੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤਪਾਲ ਸਿੰਘ ਸੱਚਰ ਸਮੇਤ ਸਮੇਤ ਹੋਰ ਪਾਰਟੀ ਆਗੂ ਤੇ ਹਲਕੇ ਦੇ ਵਰਕਰ ਹਾਜ਼ਰ ਹਨ। ਘੋਨੇਵਾਲਾ ਪਹੁੰਚਣ ਤੋਂ ਪਹਿਲਾਂ ਭੁਪੇਸ਼ ਬਘੇਲ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੰਡਣ ਵਾਲੇ ਵਹੀਕਲਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਪਿਛਲੀ ਖ਼ਬਰ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਬੁਲਾਈ ਸਾਰੇ ਜਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹਗਾਮੀ ਮੀਟਿੰਗ