20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਚਿੱਟੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

ਕੋਟਫੱਤਾ (ਬਠਿੰਡਾ), 7 ਸਤੰਬਰ(ਰਣਜੀਤ ਸਿੰਘ ਬੁੱਟਰ) - ਬਠਿੰਡਾ ਦਿਹਾਤੀ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਚਿੱਟੇ ਦਾ ਟੀਕਾ ਲਾਉਣ ਇਕ ਨੌਜਵਾਨ ਲਵਪ੍ਰੀਤ ਸਿੰਘ(23) ਪੁੱਤਰ ਸ਼ੀਹਾਂ ਸਿੰਘ ਦੀ ਮੌਤ ਹੋ ਗਈ। ਨੌਜਵਾਨ...

ਅਜੀਤ ਡੈਸਕ 07-09-2025

ਕੋਟਫੱਤਾ (ਬਠਿੰਡਾ), 7 ਸਤੰਬਰ(ਰਣਜੀਤ ਸਿੰਘ ਬੁੱਟਰ) - ਬਠਿੰਡਾ ਦਿਹਾਤੀ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਚਿੱਟੇ ਦਾ ਟੀਕਾ ਲਾਉਣ ਇਕ ਨੌਜਵਾਨ ਲਵਪ੍ਰੀਤ ਸਿੰਘ(23) ਪੁੱਤਰ ਸ਼ੀਹਾਂ ਸਿੰਘ ਦੀ ਮੌਤ ਹੋ ਗਈ। ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਭੈਣਾਂ ਦਾ ਵਿਆਹ ਹੋ ਚੁੱਕਿਆ ਹੈ‌। ਨੌਜਵਾਨ ਆਪਣੀ ਪਿੱਛੇ ਬਿਰਧ ਮਾਤਾ ਪਿਤਾ ਨੂੰ ਰੋਂਦੇ ਕੁਰਲਾਉਂਦਿਆਂ ਛੱਡ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਕਈ ਨੌਜਵਾਨ ਚਿੱਟੇ ਦੀ ਭੇਂਟ ਚੜ੍ਹ ਚੁੱਕੇ ਹਨ । ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਕਹਿਣ ਨੂੰ ਤਾਂ ਸਰਕਰ ਨੇ ਭਾਵੇਂ ਚਿੱਟਾ ਪੂਰੇ ਪੰਜਾਬ ਵਿਚੋਂ ਖ਼ਤਮ ਕਰ ਦਿੱਤਾਮ ਪਰ ਚਿੱਟਾ ਅਜੇ ਵੀ ਪਿੰਡ ਪਿੰਡ ਧੜੱਲੇ ਨਾਲ ਵਿਕ ਰਿਹਾ ਹੈ ਜੋ ਨੌਜਵਾਨਾਂ ਦੇ ਮਾਪਿਆਂ ਦੀ ਵੱਡੀ ਚਿੰਤਾ ਦਾ ਵਿਸ਼ਾ ਹੈ। ਪਿੰਡ ਦੇ ਸਾਬਕਾ ਸਰਪੰਚ ਹੇਮਰਾਜ ਨੇ ਕਿਹਾ ਕਿ ਨੌਜਵਾਨ ਦੇ ਬਿਰਧ ਮਾਤਾ ਪਿਤਾ ਦੀ ਸਰਕਾਰ ਜਰੂਰ ਸਾਰ ਲਵੇ ਕਿਉਂਕਿ ਉਨ੍ਹਾਂ ਦਾ ਪੁੱਤ ਹੀ ਇਕੋ ਇਕ ਸਹਾਰਾ ਸੀ ਜੋ ਨਸ਼ੇ ਨੇ ਖਾ ਲਿਆ। ਸਾਬਕਾ ਸਰਪੰਚ ਨੇ ਦੱਸਿਆ ਕਿ 1600 ਦੇ ਕਰੀਬ ਵੋਟ ਵਾਲੇ ਇਸ ਛੋਟੇ ਜਿਹੇ ਪਿੰਡ ਵਿੱਚ 6 ਮਹੀਨੇ ਦੇ ਸਮੇਂ ਦੌਰਾਨ ਚਿੱਟੇ ਦੀ ਉਵਰਡੋਜ ਨਾਲ 11 ਮੌਤਾਂ ਹੋ ਚੁੱਕੀਆਂ ਹਨ।

ਪਿਛਲੀ ਖ਼ਬਰ ਹੜ੍ਹਾਂ ਨਾਲ ਪੰਜਾਬ ਦੇ ਕਈ ਪੂਰੀ ਤਰ੍ਹਾਂ ਪ੍ਰਭਾਵਿਤ - ਸੰਜੇ ਸਿੰਘ ਅਗਲੀ ਖ਼ਬਰ ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਹਿਮਾਚਲ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਦੇ...