22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਜੰਮੂ: ਸੁੱਰਖਿਆ ਬਲਾਂ ਨੇ ਢੇਰ ਕੀਤਾ ਇਕ ਅੱਤਵਾਦੀ

ਸ੍ਰੀਨਗਰ, 8 ਸਤੰਬਰ- ਕਸ਼ਮੀਰ ਦੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਸੋਮਵਾਰ ਸਵੇਰੇ ਗੁੱਡਰ ਦੇ ਜੰਗਲਾਂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ....

ਅਜੀਤ ਡੈਸਕ 08-09-2025

ਸ੍ਰੀਨਗਰ, 8 ਸਤੰਬਰ- ਕਸ਼ਮੀਰ ਦੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਸੋਮਵਾਰ ਸਵੇਰੇ ਗੁੱਡਰ ਦੇ ਜੰਗਲਾਂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ। ਫੌਜ ਨੇ ਇਸ ਨੂੰ ਆਪ੍ਰੇਸ਼ਨ ‘ਗੁੱਡਰ’ ਦਾ ਨਾਮ ਦਿੱਤਾ ਹੈ। ਇਸ ਦੌਰਾਨ ਇਕ ਜਵਾਨ ਵੀ ਜ਼ਖਮੀ ਹੋ ਗਿਆ।

ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫੌਜ ਦੀ 9 ਆਰ.ਆਰ. ਅਤੇ ਸੀ.ਆਰ.ਪੀ.ਐਫ਼. ਦੀ ਇਕ ਸਾਂਝੀ ਟੀਮ ਨੇ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਜੰਗਲ ਵਿਚ 2 ਤੋਂ ਵੱਧ ਲਸ਼ਕਰ ਅੱਤਵਾਦੀ ਲੁਕੇ ਹੋਏ ਹਨ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ ਅਤੇ ਇਲਾਕੇ ਵਿਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ।

ਪਿਛਲੀ ਖ਼ਬਰ ਸੇਮ ਨਾਲੇ 'ਚ ਪਲਟੀ ਬੱਸ, ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ ਅਗਲੀ ਖ਼ਬਰ ਜੰਮੂ- ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ