26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਸੁਖਬੀਰ ਸਿੰਘ ਬਾਦਲ ਹੜ ਪ੍ਰਭਾਵਿਤ ਹਰੀਕੇ ਹਥਾੜ ਖੇਤਰ ਵਿਚ ਪੁੱਜੇ

ਹਰੀਕੇ ਪੱਤਣ, (ਤਰਨਤਾਰਨ), 9 ਸਤੰਬਰ (ਸੰਜੀਵ ਕੁੰਦਰਾ)- ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਨੂੰ ਬਰਬਾਦ ਕਰ...

ਅਜੀਤ ਡੈਸਕ 09-09-2025

ਹਰੀਕੇ ਪੱਤਣ, (ਤਰਨਤਾਰਨ), 9 ਸਤੰਬਰ (ਸੰਜੀਵ ਕੁੰਦਰਾ)- ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਹੜ੍ਹਾਂ ਦੀ ਮਾਰ ਨੇ ਹਜ਼ਾਰਾਂ ਏਕੜ ਫਸਲ ਤਹਿਸ ਨਹਿਸ ਕਰ ਕੇ ਰੱਖ ਦਿੱਤਾ ਹੈ। ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੀਕੇ ਹਥਾੜ ਖੇਤਰ ਦੇ ਪਿੰਡ ਘੜੁੰਮ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਪਾਣੀ ਵਿਚ ਡੁੱਬੇ ਘਰ ਅਤੇ ਹੜ੍ਹਾਂ ਦੀ ਮਾਰ ਕਾਰਨ ਜਲ ਮਗਨ ਹੋਈਆਂ ਜ਼ਮੀਨਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਬਿਪਤਾ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਹੈ।

ਪਿਛਲੀ ਖ਼ਬਰ ਭਾਰਤ ਵਲੋਂ ਰਿਹਾਅ ਕੀਤੇ ਜਾ ਰਹੇ ਪਾਕਿਸਤਾਨੀ ਕੈਦੀ ਅਟਾਰੀ ਸਰਹੱਦ ’ਤੇ ਵਤਨ ਜਾਣ ਲਈ ਪੁੱਜੇ ਅਗਲੀ ਖ਼ਬਰ ਹਿਮਾਚਲ: ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ