14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੁਲਿਸ ਨੇ ਪੀਲਾ ਪੰਜਾ ਚਲਾ ਕੇ ਗੈਰ ਕਾਨੂੰਨੀ ਢੰਗ ਨਾਲ ਬਣਾਇਆ ਘਰ ਢਾਹਿਆ

ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬਠਿੰਡਾ ਦੀ ਧੋਬੀਆਣਾ ਬਸਤੀ ਦੀ ਗਲੀ ਨੰਬਰ-1 ਵਿਚ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ...

ਅਜੀਤ ਡੈਸਕ 25-09-2025

ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬਠਿੰਡਾ ਦੀ ਧੋਬੀਆਣਾ ਬਸਤੀ ਦੀ ਗਲੀ ਨੰਬਰ-1 ਵਿਚ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਪੀਲਾ ਪੰਜਾ ਚਲਾ ਕੇ ਗੈਰ ਕਾਨੂੰਨੀ ਢੰਗ ਨਾਲ ਬਣਾਇਆ ਇਕ ਘਰ ਢਹਿ ਢੇਰੀ ਕਰ ਦਿੱਤਾ। ਪੁਲਿਸ ਅਨੁਸਾਰ ਰਮਨਦੀਪ ਕੌਰ, ਜਿਸ ’ਤੇ ਪਹਿਲਾਂ ਨਸ਼ਾ ਤਸਕਰੀ ਦਾ ਇਕ ਪਰਚਾ ਅਤੇ ਉਸ ਦੀ ਭੈਣ ਨੀਤੂ ’ਤੇ 2 ਮੁਕੱਦਮੇ ਦਰਜ ਹਨ, ਨੇ ਗੈਰ ਕਾਨੂੰਨੀ ਢੰਗ ਨਾਲ ਸਰਕਾਰੀ ਜਗਾ ’ਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਇਹ ਦੋਵੇਂ ਭੈਣਾਂ ਲਗਾਤਾਰ ਨਸ਼ੇ ਦੇ ਕਾਰੋਬਾਰ ਵਿਚ ਲੱਗੀਆਂ ਹੋਈਆਂ ਹਨ।

ਪਿਛਲੀ ਖ਼ਬਰ 73 ਸਾਲਾ ਹਰਜੀਤ ਕੌਰ ਨੂੰ ਅਮਰੀਕਾ ਨੇ ਕੀਤਾ ਡਿਪੋਰਟ ਅਗਲੀ ਖ਼ਬਰ ਪਟਾਕਾ ਮਾਰਕੀਟ ਲਈ ਨਗਰ ਨਿਗਮ ਵਲੋਂ ਬੇਅੰਤ ਸਿੰਘ ਪਾਰਕ ਲਈ ਨਵੀਂ ਐਨ.ਓ.ਸੀ. ਜਾਰੀ