05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

4 ਕਿਲੋ ਹੈਰੋਇਨ ਸਮੇਤ 2 ਕਾਬੂ

ਅਟਾਰੀ (ਅੰਮ੍ਰਿਤਸਰ), 28 ਸਤੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ...

ਅਜੀਤ ਡੈਸਕ 28-09-2025

ਅਟਾਰੀ (ਅੰਮ੍ਰਿਤਸਰ), 28 ਸਤੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸੰਬੰਧਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਰਾਣਾ ਕਿੰਗ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਕਿਸੇ ਵਲੋਂ ਸਰਹੱਦੀ ਖੇਤਰ ਤੋਂ ਵੱਡੀ ਮਾਤਰਾ ਵਿਚ ਨਸ਼ਿਆਂ ਦੀ ਖੇਪ ਹਾਸਲ ਕਰਨ ਬਾਰੇ ਠੋਸ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਛੇਹਰਟਾ-ਸੰਨ ਸਾਹਿਬ ਰੋਡ ਅੰਮ੍ਰਿਤਸਰ ਵਿਖੇ ਉਸ ਵੇਲੇ ਘੇਰਾ ਪਾ ਲਿਆ, ਜਦੋਂ ਉਹ ਛੇਹਰਟਾ ਖੇਤਰ ਵਿਚ ਦੂਜੀ ਧਿਰ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਮਾਡਿਊਲ ਨੂੰ ਬੇਨਕਾਬ ਕਰਨ ਲਈ ਇਸ ਮਾਮਲੇ ਵਿਚ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲ ਕਲਾਂ ਦੇ ਨੌਜਵਾਨ ਨੇ ਆਸਟ੍ਰੇਲੀਆ 'ਚ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਅਸੀਂ ਘਰੇਲੂ ਕ੍ਰਿਕਟ ਦਾ ਲਗਾਤਾਰ ਵਿਸਥਾਰ ਕਰ ਰਹੇ ਹਾਂ - ਰਾਜੀਵ ਸ਼ੁਕਲਾ