27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਕਾਂਗਰਸ ਵਿਚ ਸ਼ਾਮਿਲ ਹੋਏ ਅਨਿਲ ਜੋਸ਼ੀ

ਚੰਡੀਗੜ੍ਹ, 1 ਅਕਤੂਬਰ- ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ...

ਅਜੀਤ ਡੈਸਕ 01-10-2025

ਚੰਡੀਗੜ੍ਹ, 1 ਅਕਤੂਬਰ- ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਦੱਸ ਦੇਈਏ ਕਿ ਅਨਿਲ ਜੋਸ਼ੀ 2021 ਵਿਚ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ।

ਬੀਤੇ ਦਿਨ ਉਨ੍ਹਾਂ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਵੀ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਅਨਿਲ ਜੋਸ਼ੀ ਅਕਾਲੀ ਭਾਜਪਾ ਸਰਕਾਰ ਸਮੇਂ ਮੰਤਰੀ ਵੀ ਰਹਿ ਚੁੱਕੇ ਹਨ।

ਪਿਛਲੀ ਖ਼ਬਰ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਗੁਰੂ ਨਗਰੀ ਦੇ ਦੁਕਾਨਦਾਰਾਂ ਨੂੰ...