23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬਰਨਾਲਾ, 3 ਅਕਤੂਬਰ-ਬਰਨਾਲਾ ਵਿਚ ਦੁਸਹਿਰਾ ਦੇਖਣ ਗਏ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਅਜੀਤ ਡੈਸਕ 03-10-2025

ਬਰਨਾਲਾ, 3 ਅਕਤੂਬਰ-ਬਰਨਾਲਾ ਵਿਚ ਦੁਸਹਿਰਾ ਦੇਖਣ ਗਏ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 27 ਸਾਲ ਦੇ ਹੀਰਾ ਸਿੰਘ ਪੁੱਤਰ ਭੋਲਾ ਸਿੰਘ, ਵਾਸੀ ਗਰਚਾ ਰੋਡ, ਬਰਨਾਲਾ ਵਜੋਂ ਹੋਈ ਹੈ। ਇਸ ਮੌਕੇ ਮ੍ਰਿਤਕ ਹੀਰਾ ਸਿੰਘ ਦੇ ਪਿਤਾ ਭੋਲਾ ਸਿੰਘ, ਪਤਨੀ ਰੀਟਾ, ਮਾਤਾ ਹਰਬੰਸ ਕੌਰ, ਚਾਚਾ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਪਰਿਵਾਰਕ ਮੈਂਬਰਾਂ ਨੇ ਰੋਂਦਿਆਂ ਦੱਸਿਆ ਕਿ ਕੱਲ੍ਹ ਦੁਸਹਿਰੇ ਮੌਕੇ ਹੀਰਾ ਸਿੰਘ ਦੁਸਹਿਰਾ ਦੇਖਣ ਗਿਆ ਸੀ ਪਰ ਦੁਸਹਿਰੇ ਵਿਚ ਦੋ ਧਿਰਾਂ ਦਾ ਆਪਸੀ ਲੜਾਈ ਝਗੜਾ ਹੋ ਰਿਹਾ ਸੀ, ਜਿਸ ਵਿਚ ਉਨ੍ਹਾਂ ਦੇ ਪੁੱਤਰ ਹੀਰਾ ਸਿੰਘ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੁਸਹਿਰੇ ਵਿਚ ਹੀਰਾ ਸਿੰਘ ਦਾ ਕਿਸੇ ਨਾਲ ਵੀ ਕੋਈ ਲੜਾਈ ਝਗੜਾ ਨਹੀਂ ਸੀ ਪਰ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਪੁੱਤ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਹੀਰਾ ਸਿੰਘ ਗਰੀਬ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਸੀ। ਵੈਲਡਿੰਗ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ 9 ਮਹੀਨਿਆਂ ਦੀ ਧੀ, ਪਤਨੀ, ਮਾਤਾ, ਪਿਤਾ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਕਾਤਲਾਂ ਨੂੰ ਸਖਤ ਤੋਂ ਸਖਤ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਉਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਚੁੱਕਿਆ ਹੈ। ਰਿਤਿਕ ਦੇ ਪਰਿਵਾਰਕ ਮੈਂਬਰਾਂ ਵਲੋਂ ਹੀਰਾ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੰਜਾਬ ਸਰਕਾਰ ਤੋਂ ਆਰਥਿਕ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਬਾਕੀ ਰਹਿੰਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ।  

ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ- ਰਾਜਾ ਵੜਿੰਗ ਅਗਲੀ ਖ਼ਬਰ ਨਕਲੀ ਕਰੰਸੀ ਰੈਕੇਟ ਦਾ ਪਰਦਾਫਾਸ਼ : 24.27 ਲੱਖ ਰੁਪਏ ਦੇ ਭਾਰਤੀ ਨੋਟ ਸਮੇਤ ਦੋਸ਼ੀ ਕਾਬੂ