23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

5 ਤੋਂ 7 ਅਕਤੂਬਰ ਤੱਕ ਸ੍ਰੀ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ

ਸ੍ਰੀਨਗਰ, 4 ਅਕਤੂਬਰ- ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸਾਵਧਾਨੀ ਦੇ ਤੌਰ ’ਤੇ 5 ਅਕਤੂਬਰ ਤੋਂ 7 ਅਕਤੂਬਰ ਤੱਕ ਯਾਤਰਾ ਮੁਲਤਵੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ...

ਅਜੀਤ ਡੈਸਕ 04-10-2025

ਸ੍ਰੀਨਗਰ, 4 ਅਕਤੂਬਰ- ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸਾਵਧਾਨੀ ਦੇ ਤੌਰ ’ਤੇ 5 ਅਕਤੂਬਰ ਤੋਂ 7 ਅਕਤੂਬਰ ਤੱਕ ਯਾਤਰਾ ਮੁਲਤਵੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਹੜ੍ਹਾਂ ਅਤੇ ਬੱਦਲ ਫਟਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ।

ਬੋਰਡ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਇਹ ਕਦਮ ਚੁੱਕਿਆ ਹੈ। ਹੁਣ ਤੱਕ ਨਵਰਾਤਰੀ ਦੌਰਾਨ 1.70 ਲੱਖ ਤੋਂ ਵੱਧ ਸ਼ਰਧਾਲੂ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। ਮੌਸਮ ਆਮ ਹੋਣ ’ਤੇ ਯਾਤਰਾ ਮੁੜ ਸ਼ੁਰੂ ਹੋ ਜਾਵੇਗੀ।

ਪਿਛਲੀ ਖ਼ਬਰ ਪੁਲਿਸ ਨੇ ‘ਜੈ ਸ੍ਰੀ ਰਾਮ’ ਦਾ ਨਾਅਰਾ ਲਗਾਉਣ ਵਾਲੇ ਵਿਅਕਤੀ ’ਤੇ ਹਮਲਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੀ ਐਫ਼.ਆਈ.ਆਰ. ਅਗਲੀ ਖ਼ਬਰ ⭐ਮਾਣਕ-ਮੋਤੀ⭐