24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਰਜਿੰਦਰ ਗੁਪਤਾ ਵਲੋਂ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਪ੍ਰਸਿੱਧ ਉਦਯੋਗਪਤੀ ਪਦਮ ਸ੍ਰੀ ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ....

ਅਜੀਤ ਡੈਸਕ 04-10-2025

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਪ੍ਰਸਿੱਧ ਉਦਯੋਗਪਤੀ ਪਦਮ ਸ੍ਰੀ ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿਛਲੇ ਕਾਫ਼ੀ ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਹਕੂਮਤ ਵਿਚ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੇ ਇਸ ਅਸਤੀਫ਼ੇ ਦੇ ਕਾਰਨਾਂ ਦਾ ਤਾਂ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਅਚਾਨਕ ਦਿੱਤੇ ਗਏ ਅਸਤੀਫ਼ੇ ਨਾਲ ਰਾਜਨੀਤਕ ਅਤੇ ਵਪਾਰਕ ਹਲਕਿਆਂ ਵਿਚ ਚਰਚਾ ਜ਼ਰੂਰ ਛਿੜ ਗਈ ਹੈ।

ਪਿਛਲੀ ਖ਼ਬਰ ਅਦਾਕਾਰਾ ਰਸ਼ਮੀਕਾ ਮੰਦਾਨਾ ਤੇ ਅਦਾਕਾਰ ਵਿਜੇ ਦੇਵਰਕੋਂਡਾ ਦੀ ਹੋਈ ਮੰਗਣੀ- ਸੂਤਰ ਅਗਲੀ ਖ਼ਬਰ ਐਨ.ਆਈ.ਏ. ਨੇ ਬੀ.ਕੇ.ਆਈ. ਨਾਲ ਜੁੜੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮੁੱਖ ਮੁਲਜ਼ਮ ਵਿਰੁੱਧ ਚਾਰਜਸ਼ੀਟ ਕੀਤੀ ਦਾਖ਼ਲ