26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਐੱਨ.ਆਈ.ਏ. ਵਲੋਂ ਚਾਰ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

ਜਲੰਧਰ, 5 ਅਕਤੂਬਰ - ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਚਾਰ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਐਨਆਈਏ ਵਲੋਂ ਦਾਇਰ...

ਅਜੀਤ ਡੈਸਕ 05-10-2025

ਜਲੰਧਰ, 5 ਅਕਤੂਬਰ - ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਚਾਰ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਐਨਆਈਏ ਵਲੋਂ ਦਾਇਰ ਚਾਰਜਸ਼ੀਟ ਵਿਚ ਦੋ ਗ੍ਰਿਫ਼ਤਾਰ ਮੁਲਜ਼ਮ ਅਮਰੋਹਾ (ਯੂਪੀ) ਦੇ ਸੈਦੁਲ ਅਮੀਨ ਅਤੇ ਕੁਰੂਕਸ਼ੇਤਰ (ਹਰਿਆਣਾ) ਦੇ ਅਭਿਜੋਤ ਜਾਂਗੜਾ ਅਤੇ ਦੋ ਭਗੌੜੇ ਮੁਲਜ਼ਮਾਂ, ਯਮੁਨਾਨਗਰ (ਹਰਿਆਣਾ) ਦੇ ਕੁਲਬੀਰ ਸਿੰਘ ਸਿੱਧੂ ਅਤੇ ਕਰਨਾਲ (ਹਰਿਆਣਾ) ਦੇ ਮਨੀਸ਼ ਕਾਕਾ ਰਾਣਾ ਦੇ ਨਾਮ ਸ਼ਾਮਿਲ ਹਨ। ਚਾਰਜਸ਼ੀਟ ਵਿਚ ਐਨਆਈਏ/ਡੀਐਲਆਈ ਕੇਸ ਵਿਚ ਯੂਏ (ਪੀ) ਐਕਟ, ਬੀਐਨਐਸ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਚਾਰਾਂ ਨੂੰ ਚਾਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੇ ਗੇਟ ਅੱਜ ਵੀ ਖੋਲ੍ਹੇ ਗਏ, ਡੈਮ ਤੋਂ ਛੱਡਿਆ ਜਾ ਰਿਹਾ ਹੈ 33,000 ਕਿਊਸਿਕ ਪਾਣੀ ਅਗਲੀ ਖ਼ਬਰ ਅੱਜ ਵੀ ਖੋਲ੍ਹੇ ਗਏ ਭਾਖੜਾ ਡੈਮ ਦੇ ਫਲੱਡ ਗੇਟ