26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਰਾਜ ਸਭਾ ਲਈ 'ਆਪ' ਨੇ ਰਾਜਿੰਦਰ ਗੁਪਤਾ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ, 5 ਅਕਤੂਬਰ - ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ...

ਅਜੀਤ ਡੈਸਕ 05-10-2025

ਚੰਡੀਗੜ੍ਹ, 5 ਅਕਤੂਬਰ - ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ। ਸੰਜੀਵ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਵਿਚ ਰਾਜ ਸਭਾ ਦੀ ਇਕ ਸੀਟ ਖ਼ਾਲੀ ਹੋ ਗਈ ਸੀ ਅਤੇ ਇਸ ਸੀਟ ਉਪਰ 24 ਅਕਤੂਬਰ ਨੂੰ ਚੋਣ ਹੋਣੀ ਹੈ।
ਰਾਜ ਸਭਾ ਚੋਣ ਲਈ ਨਾਮਜ਼ਦਗੀਆਂ 6 ਤੋਂ 13 ਅਕਤੂਬਰ ਤੱਕ ਹੋਣਗੀਆਂ, ਪੜਤਾਲ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ।ਦੱਸ ਦਈਏ ਕਿ ਰਾਜਿੰਦਰ ਗੁਪਤਾ ਵਲੋਂ ਆਰਥਿਕ ਅਤੇ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ (ਕੈਬਨਿਟ ਰੈਂਕ) ਅਤੇ ਮੰਦਿਰ ਸ੍ਰੀ ਕਾਲੀ ਦੇਵੀ ਮਾਤਾ ਦੀ 'ਐਡਵਾਈਜ਼ਰੀ ਮੈਨੇਜਿੰਗ ਕਮੇਟੀ' ਦੇ ਚੇਅਰਮੈਨ ਦੇ ਅਹੁਦੇ ਤੋਂ ਕੱਲ੍ਹ ਅਸਤੀਫ਼ਾ ਦੇ ਦਿੱਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਇਨ੍ਹਾਂ ਅਸਤੀਫ਼ਿਆਂ ਨੂੰ ਪ੍ਰਵਾਨ ਵੀ ਕਰ ਲਿਆ ਗਿਆ। ਰਾਜਿੰਦਰ ਗੁਪਤਾ ਪਿਛਲੇ ਕਾਫ਼ੀ ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ।

ਪਿਛਲੀ ਖ਼ਬਰ ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ ਨੂੰ ਲੈ ਕੇ ਲੋਕਾਂ ਨੇ ਕੀਤਾ ਰੋਡ ਜਾਮ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੇ ਗੇਟ ਅੱਜ ਵੀ ਖੋਲ੍ਹੇ ਗਏ, ਡੈਮ ਤੋਂ ਛੱਡਿਆ ਜਾ ਰਿਹਾ ਹੈ 33,000 ਕਿਊਸਿਕ ਪਾਣੀ