23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਸੋਨਮ ਵਾਂਗਚੁਕ ਦੀ ਪਤਨੀ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਨਵੀਂ ਦਿੱਲੀ, 6 ਅਕਤੂਬਰ- ਸੁਪਰੀਮ ਕੋਰਟ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦੀ ਵਿਰੁੱਧ ਅਤੇ ਉਸ ਦੀ ਰਿਹਾਈ....

ਅਜੀਤ ਡੈਸਕ 06-10-2025

ਨਵੀਂ ਦਿੱਲੀ, 6 ਅਕਤੂਬਰ- ਸੁਪਰੀਮ ਕੋਰਟ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦੀ ਵਿਰੁੱਧ ਅਤੇ ਉਸ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ, ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ, ਜੋਧਪੁਰ ਕੇਂਦਰੀ ਜੇਲ੍ਹ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ।

ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 14 ਅਕਤੂਬਰ ਲਈ ਮੁਲਤਵੀ ਕਰ ਦਿੱਤੀ ਹੈ। ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਨਜ਼ਰਬੰਦੀ ਦੇ ਆਧਾਰ ਨਹੀਂ ਦੱਸੇ ਗਏ ਹਨ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਨਜ਼ਰਬੰਦੀ ਦੇ ਆਧਾਰ ਪਹਿਲਾਂ ਹੀ ਨਜ਼ਰਬੰਦ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਉਹ ਉਨ੍ਹਾਂ ਪਤਨੀ ਨੂੰ ਆਧਾਰਾਂ ਦੀ ਇਕ ਕਾਪੀ ਦੇਣ ਦੀ ਜਾਂਚ ਕਰਨਗੇ।

ਪਿਛਲੀ ਖ਼ਬਰ ਫ਼ਰਾਂਸ ਤੋਂ ਡੰਕੀ ਰੂਟ ਰਾਹੀਂ ਬਿ੍ਟੇਨ ਜਾ ਰਹੇ 85 ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਜਲੰਧਰ ਦਾ ਨੌਜਵਾਨ ਲਾਪਤਾ ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਤੋਂ ਭੱਜੇ ਨੌਜਵਾਨਾਂ ਦੀ ਸ਼ੱਕੀ ਹਾਲਤ ਵਿਚ ਮੌਤ