12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਕੱਲ੍ਹ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਨਵ-ਨਿਯੁਕਤ ਵਰਕਿੰਗ ਕਮੇਟੀ...

ਅਜੀਤ ਡੈਸਕ 06-10-2025

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰ ਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰ ਭਲਕੇ 7 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪ੍ਰਾਪਤ ਵੇਰਵਿਆਂ ਅਨੁਸਾਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਿੰਗ ਕਮੇਟੀ ਮੈਂਬਰ ਕੱਲ੍ਹ 12 ਵਜੇ ਦੁਪਹਿਰ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਇਕੱਤਰ ਹੋਣਗੇ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਹ ਆਗੂ ਸੰਗਤੀ ਰੂਪ ਵਿਚ ਪੈਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਜਿਥੇ ਪਾਰਟੀ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਵੇਗੀ। ਉਪਰੰਤ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਨੂੰ ਸੰਬੋਧਨ ਹੋਣਗੇ। 

ਪਿਛਲੀ ਖ਼ਬਰ ਅਮਰੀਕੀ ਫੌਜ 'ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਆਜ਼ਾਦੀ ਦੀ ਉਲੰਘਣਾ - ਧਾਮੀ ਅਗਲੀ ਖ਼ਬਰ ਜਥੇ: ਗੜਗੱਜ ਵਲੋਂ ਹੜ੍ਹ ਕਾਰਨ ਨੁਕਸਾਨੇ ਕਮੀਰਪੁਰਾ ਗੁ: ਸਾਹਿਬ ਦੀ ਇਮਾਰਤ ਦੀ ਨਵੀਂ ਉਸਾਰੀ ਲਈ ਸੇਵਾ ਦੀ ਆਰੰਭਤਾ