23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਤਰਨਤਾਰਨ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ

ਚੰਡੀਗੜ੍ਹ, 6 ਅਕਤੂਬਰ-ਭਾਰਤੀ ਚੋਣ ਕਮਿਸ਼ਨਰ ਵਲੋਂ ਬਿਹਾਰ ਵਿਧਾਨ ਸਭਾ ਦੇ ਨਾਲ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ...

ਅਜੀਤ ਡੈਸਕ 06-10-2025

ਚੰਡੀਗੜ੍ਹ, 6 ਅਕਤੂਬਰ-ਭਾਰਤੀ ਚੋਣ ਕਮਿਸ਼ਨਰ ਵਲੋਂ ਬਿਹਾਰ ਵਿਧਾਨ ਸਭਾ ਦੇ ਨਾਲ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਬਿਹਾਰ ਵਿਚ ਦੋ ਦਿਨ 6 ਅਤੇ 11 ਨਵੰਬਰ ਨੂੰ ਵੋਟਿੰਗ ਹੋਵੇਗੀ।

ਇੰਝ ਹੀ ਤਰਨਤਾਰਨ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਹੋ ਗਿਆ ਹੈ। 11 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 14 ਨਵੰਬਰ ਨੂੰ ਨਤੀਜੇ ਆਉਣਗੇ। ਇਲੈਕਸ਼ਨ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ। ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ। ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ। 'ਆਪ' ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।

ਪਿਛਲੀ ਖ਼ਬਰ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ