24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 12 ਹਜ਼ਾਰ ਕਿਊਸਿਕ ਹੋਇਆ

ਹਰੀਕੇ ਪੱਤਣ, (ਤਰਨਤਾਰਨ), 7 ਅਕਤੂਬਰ (ਸੰਜੀਵ ਕੁੰਦਰਾ)- ਪੋਂਗ ਡੈਮ ਅਤੇ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 5 ਅਕਤੂਬਰ ਰਾਤ ਤੋਂ ਵੱਧ ਰਿਹਾ ਪਾਣੀ ਦਾ ਪੱਧਰ ਅਜੇ....

ਅਜੀਤ ਡੈਸਕ 07-10-2025

ਹਰੀਕੇ ਪੱਤਣ, (ਤਰਨਤਾਰਨ), 7 ਅਕਤੂਬਰ (ਸੰਜੀਵ ਕੁੰਦਰਾ)- ਪੋਂਗ ਡੈਮ ਅਤੇ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 5 ਅਕਤੂਬਰ ਰਾਤ ਤੋਂ ਵੱਧ ਰਿਹਾ ਪਾਣੀ ਦਾ ਪੱਧਰ ਅਜੇ ਵੀ ਵੱਧਣਾ ਜਾਰੀ ਹੈ। ਬੀਤੇ ਕੱਲ੍ਹ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦੀ ਆਮਦ 94000 ਕਿਊਸਿਕ ਸੀ, ਜੋ ਅੱਜ ਸਵੇਰੇ 8 ਵਜੇ ਵੱਧ ਕੇ 1 ਲੱਖ 12 ਹਜ਼ਾਰ ਕਿਊਸਿਕ ਹੋ ਗਈ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 12 ਹਜ਼ਾਰ 235 ਕਿਊਸਿਕ ਪਾਣੀ ਦੀ ਆਮਦ ਹੈ, ਜਿਸ ਵਿਚ ਡਾਊਨ ਸਟਰੀਮ ਨੂੰ 92 ਹਜ਼ਾਰ 234 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ, ਲੋਕਾਂ ਤੇ ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ ਅਗਲੀ ਖ਼ਬਰ ⭐ਮਾਣਕ-ਮੋਤੀ⭐