23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਗੁਰੂ ਸਾਹਿਬ ਰਾਜਵੀਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਬਖ਼ਸ਼ੇ ਨਿਵਾਸ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਖਬਰ ਸੁਣ...

ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਜ਼ੇਰੇ ਇਲਾਜ ਸਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ’ਚ ਜ਼ਿੰਦਾ ਰਹੇਗੀ।

ਪਿਛਲੀ ਖ਼ਬਰ ਬਿਲਾਸਪੁਰ ਹਾਦਸਾ : ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ : ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 16