23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ

ਸੁਲਤਾਨਪੁਰ ਲੋਧੀ, (ਕਪੂਰਥਲਾ), 8 ਅਕਤੂਬਰ (ਥਿੰਦ)-ਪੰਜਾਬੀ ਮਾਂ ਬੋਲੀ ਦੇ ਉੱਘੇ ਗਾਇਕ ਅਤੇ ਅਦਾਕਾਰ ਰਾਜਵੀਰ...

ਅਜੀਤ ਡੈਸਕ 08-10-2025

ਸੁਲਤਾਨਪੁਰ ਲੋਧੀ, (ਕਪੂਰਥਲਾ), 8 ਅਕਤੂਬਰ (ਥਿੰਦ)-ਪੰਜਾਬੀ ਮਾਂ ਬੋਲੀ ਦੇ ਉੱਘੇ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਭਰ ਜਵਾਨੀ ਵਿਚ ਚਲੇ ਜਾਣ 'ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੀ ਸਾਫ਼-ਸੁਥਰੀ ਅਤੇ ਰੂਹਾਨੀ ਗਾਇਕੀ ਨੇ ਪੰਜਾਬੀਆਂ ਦੇ ਦਿਲਾਂ ਉੱਪਰ ਡੂੰਘੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ। 

ਪਿਛਲੀ ਖ਼ਬਰ ਪਿੰਡ ਪਾਖਰਪੁਰ 'ਚ 25 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ ਅਗਲੀ ਖ਼ਬਰ ਵੈਲਡਿੰਗ ਵਰਕਸ ਦੀ ਦੁਕਾਨ ਕਰਦੇ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਹਾਲਤ ਗੰਭੀਰ