23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਪਿੰਡ ਪਾਖਰਪੁਰ 'ਚ 25 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

ਜੈਂਤੀਪੁਰ, 8 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਪਾਖਰਪੁਰ ਦੇ ਵਸਨੀਕ ਬਲਜਿੰਦਰ...

ਅਜੀਤ ਡੈਸਕ 08-10-2025

ਜੈਂਤੀਪੁਰ, 8 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਪਾਖਰਪੁਰ ਦੇ ਵਸਨੀਕ ਬਲਜਿੰਦਰ ਸਿੰਘ ਪੁੱਤਰ ਰਾਮ ਸਿੰਘ ਉਮਰ 25 ਸਾਲ ਦੀ ਮੌਤ ਹੋਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪੁਲਿਸ ਚੌਕੀ ਜੈਂਤੀਪੁਰ ਦੇ ਇੰਚਾਰਜ ਸਬ-ਇੰਸਪੈਕਟਰ ਮਨਪ੍ਰੀਤ ਸਿੰਘ ਵਲੋਂ ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਉਤੇ ਪਰਚਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਡਾਕਟਰਾਂ ਦੇ ਕਹਿਣ ਮੁਤਾਬਕ ਨੌਜਵਾਨ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਜਿਹੜੀ ਔਰਤ ਕੋਲ ਰਹਿੰਦਾ ਸੀ, ਉਨ੍ਹਾਂ ਵਲੋਂ ਮੇਰੇ ਬੇਟੇ ਦੀ ਕੁੱਟਮਾਰ ਕਰਨ ਤੋਂ ਬਾਅਦ ਕੋਈ ਜ਼ਹਿਰਿਲੀ ਦਿੱਤੀ ਗਈ ਹੈ। 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ ਅਗਲੀ ਖ਼ਬਰ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ