16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ, ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਨਵੀਂ ਦਿੱਲੀ, 10 ਅਕਤੂਬਰ- ਸੁਪਰੀਮ ਕੋਰਟ ਅੱਜ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ ’ਤੇ ਸੁਣਵਾਈ ਕਰੇਗਾ....

ਅਜੀਤ ਡੈਸਕ 10-10-2025

ਨਵੀਂ ਦਿੱਲੀ, 10 ਅਕਤੂਬਰ- ਸੁਪਰੀਮ ਕੋਰਟ ਅੱਜ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ ’ਤੇ ਸੁਣਵਾਈ ਕਰੇਗਾ। 14 ਅਗਸਤ ਨੂੰ ਪਿਛਲੀ ਸੁਣਵਾਈ ਵਿਚ ਅਦਾਲਤ ਨੇ ਇਸ ਮੁੱਦੇ ’ਤੇ ਅੱਠ ਹਫ਼ਤਿਆਂ ਦੇ ਅੰਦਰ ਕੇਂਦਰ ਸਰਕਾਰ ਤੋਂ ਲਿਖਤੀ ਜਵਾਬ ਮੰਗਿਆ ਸੀ।

ਅਪ੍ਰੈਲ ਵਿਚ ਪਹਿਲਗਾਮ ਅੱਤਵਾਦੀ ਹਮਲੇ ਦਾ ਹਵਾਲਾ ਦਿੰਦੇ ਹੋਏ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਜ਼ਮੀਨੀ ਹਕੀਕਤਾਂ ਅਤੇ ਪਹਿਲਗਾਮ ਵਰਗੀਆਂ ਅੱਤਵਾਦੀ ਘਟਨਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਦਰਅਸਲ 5 ਅਗਸਤ, 2019 ਨੂੰ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਰਾਜ ਨੂੰ ਇਕ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ। ਇਸ ਤੋਂ ਬਾਅਦ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ। ਦਸੰਬਰ 2023 ਵਿਚ ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਅਤੇ ਰਾਜ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਨੂੰ ਬਰਕਰਾਰ ਰੱਖਿਆ।

ਉਸ ਸਮੇਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰੇਗੀ। ਸਰਕਾਰ ਚੋਣਾਂ ਤੋਂ ਬਾਅਦ ਰਾਜ ਦਾ ਦਰਜਾ ਬਹਾਲ ਕਰਨ ਦੇ ਆਪਣੇ ਵਾਅਦੇ ’ਤੇ ਕੰਮ ਕਰ ਰਹੀ ਹੈ।

ਪਿਛਲੀ ਖ਼ਬਰ ਧਮਾਕਿਆਂ ਨਾਲ ਕੰਬਿਆ ਅਫ਼ਗਾਨਿਸਤਾਨ ਅਗਲੀ ਖ਼ਬਰ ⭐ਮਾਣਕ-ਮੋਤੀ⭐