23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਅੱਜ ਦੁਪਹਿਰ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ

ਚੰਡੀਗੜ੍ਹ, 13 ਅਕਤੂਬਰ- ਪੰਜਾਬ ਸਰਕਾਰ ਅੱਜ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ....

ਅਜੀਤ ਡੈਸਕ 13-10-2025

ਚੰਡੀਗੜ੍ਹ, 13 ਅਕਤੂਬਰ- ਪੰਜਾਬ ਸਰਕਾਰ ਅੱਜ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਉਮੀਦ ਹੈ। ਇਨ੍ਹਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਆਯੋਜਿਤ ਸਮਾਗਮਾਂ ਨਾਲ ਸੰਬੰਧਿਤ ਫ਼ੈਸਲੇ ਸ਼ਾਮਿਲ ਹੋ ਸਕਦੇ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਫ਼ੈਸਲੇ, ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ ’ਤੇ ਵੀ ਫੈਸਲੇ ਲਏ ਜਾ ਸਕਦੇ ਹਨ। ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ 15 ਅਕਤੂਬਰ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚੈੱਕ ਜਾਰੀ ਕੀਤੇ ਜਾਣਗੇ।

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ। 24 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਸੈਸ਼ਨ ਨੂੰ ਇਸ ਮੀਟਿੰਗ ਵਿਚ ਪ੍ਰਵਾਨਗੀ ਮਿਲ ਸਕਦੀ ਹੈ।

ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਲਈ ਵੀ ਰਣਨੀਤੀ ਬਣਾਈ ਜਾ ਸਕਦੀ ਹੈ। ਇਸ ਪਿਛੇ ਉਦੇਸ਼ ਇਤਿਹਾਸਕ ਸ਼ਹਿਰ ਅਨੰਦਪੁਰ ਸਾਹਿਬ ਨੂੰ ਵਿਸ਼ੇਸ਼ ਮਾਨਤਾ ਦੇਣਾ ਹੈ। ਪ੍ਰਸਤਾਵਿਤ ਨਵਾਂ ਜ਼ਿਲ੍ਹਾ ਕਈ ਵਿਧਾਨ ਸਭਾ ਹਲਕਿਆਂ ਨੂੰ ਮਿਲਾ ਕੇ ਬਣਾਇਆ ਜਾਵੇਗਾ, ਅਤੇ ਉੱਥੇ ਵੱਖਰੇ ਤੌਰ ’ਤੇ ਪ੍ਰਸ਼ਾਸਨਿਕ ਪ੍ਰਬੰਧ ਕੀਤੇ ਜਾਣਗੇ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਜਗਦੀਪ ਸਿੰਘ ਚੀਮਾ ਨੇ ਛੱਡੀ ਪਾਰਟੀ, ਅੱਜ ਭਾਜਪਾ 'ਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਸੰਨੀ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ