23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਦੇ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ...

ਅਜੀਤ ਡੈਸਕ 13-10-2025

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਦੇ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਚੀਜ਼ ਨਿਗਲਣ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ। ਪਿੰਡ ਤੇ ਪਤਵੰਤਿਆਂ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਚੋਟੀਆਂ ਦੇ ਨੌਜਵਾਨ ਕਿਸਾਨ ਗੁਰਪ੍ਰਤਾਪ ਸਿੰਘ ਪੁੱਤਰ ਨਛੱਤਰ ਸਿੰਘ ਨੇ ਆਪਣੇ ਸਿਰ ਚੜ੍ਹੇ ਕਈ ਲੱਖ ਦੇ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਇਸ ਨੌਜਵਾਨ ਕੋਲ ਥੋੜ੍ਹੀ ਹੀ ਜ਼ਮੀਨ ਦੱਸੀ ਜਾ ਰਹੀ ਹੈ। ਉਕਤ ਨੌਜਵਾਨ ਦੀ ਉਮਰ ਕਰੀਬ 40 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਆਪਣੇ ਪਿੱਛੇ ਮਾਂ-ਬਾਪ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ। 

ਪਿਛਲੀ ਖ਼ਬਰ ਕੱਲ੍ਹ ਰਾਹੁਲ ਗਾਂਧੀ ਆਈ.ਪੀ.ਐਸ. ਅਧਿਕਾਰੀ ਦੇ ਪਰਿਵਾਰ ਨੂੰ ਮਿਲਣਗੇ ਅਗਲੀ ਖ਼ਬਰ ਸਰਕਾਰ ਵਲੋਂ ਡੀ. ਏ. ਦੀ ਕਿਸ਼ਤ ਜਾਰੀ ਨਾ ਕਰਨ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਵਲੋਂ ਨਾਅਰੇਬਾਜ਼ੀ