24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਦਿੱਲੀ ਟੈਸਟ 'ਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਵੈਸਟਇੰਡੀਜ਼ ਨੂੰ, 2-0 ਨਾਲ ਜਿੱਤੀ ਲੜੀ

ਨਵੀਂ ਦਿੱਲੀ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖ਼ਰੀ ਦਿਨ ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼...

ਅਜੀਤ ਡੈਸਕ 14-10-2025

ਨਵੀਂ ਦਿੱਲੀ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖ਼ਰੀ ਦਿਨ ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ ਵਲੋਂ ਮਿਲੇ 121 ਦੌੜਾਂ ਦੇ ਟੀਚੇ ਨੂੰ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ।
ਭਾਰਤ ਵਲੋਂ ਕੇ.ਐਲ. ਰਾਹੁਲ ਨੇ ਸ਼ਾਨਦਾਰ ਪਾਰੀ ਖੇਡਦਿਆਂ 58 ਦੌੜਾਂ ਬਣਾਈਆਂ, ਜੋ ਕਿ ਆਊਟ ਨਹੀਂ ਹੋਏ। ਮੈਚ ਵਿਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 8 ਵਿਕਟਾਂ ਹਾਸਲ ਕਰਨ ਵਾਲੇ ਸਪਿੰਨ ਗੇਂਦਬਾਜ਼ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ, ਜਦਕਿ ਪੂਰੀ ਲੜੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਫਨਮੌਲਾ ਖਿਡਾਰੀ ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦੀ ਸਿਰੀਜ਼ ਚੁਣਿਆ ਗਿਆ।ਅਹਿਮਦਾਬਾਦ ਵਿਖੇ ਹੋਏ ਪਹਿਲੇ ਟੈਸਟ ਵਿਚ ਭਾਰਤ ਨੇ ਵੈਸਟਇਮਡੀਜ਼ ਨੂੰ ਇਕ ਪਾਰੀ ਅਤੇ 140 ਦੌੜਾਂ ਨਾਲ ਹਰਾਇਆ ਸੀ

ਪਿਛਲੀ ਖ਼ਬਰ ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ ਅਗਲੀ ਖ਼ਬਰ ਓ.ਪੀ. ਸਿੰਘ ਨੂੰ ਦਿੱਤਾ ਗਿਆ ਹਰਿਆਣਾ ਡੀ.ਜੀ.ਪੀ. ਦਾ ਵਾਧੂ ਚਾਰਜ