23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਲਕੌਰ ਸਿੰਘ ਸਿੱਧੂ ਵਲੋਂ ਸ਼ੂਟਰਾਂ ਤੇ ਘਟਨਾ ਸਮੇਂ ਵਰਤੀਆਂ ਗੱਡੀਆਂ ਦੀ ਸ਼ਨਾਖ਼ਤ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ...

ਅਜੀਤ ਡੈਸਕ 17-10-2025

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸਥਾਨਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੀ ਅਦਾਲਤ ’ਚ ਅੱਜ ਜਿਥੇ ਸ਼ੂਟਰਾਂ ਦੀ ਸ਼ਨਾਖ਼ਤ ਕੀਤੀ, ਉਥੇ ਵਾਰਦਾਤ ਸਮੇਂ ਵਰਤੀਆਂ ਬਲੈਰੋ ਤੇ ਕਰੋਲਾ ਗੱਡੀਆਂ ਦੀ ਵੀ ਪਛਾਣ ਕੀਤੀ। ਪੁਲਿਸ ਵਲੋਂ ਸ਼ੂਟਰ ਪ੍ਰਿਆਵਰਤ ਫ਼ੌਜੀ, ਦੀਪਕ ਮੁੰਡੀ ਤੇ ਕੁਲਦੀਪ ਕਸ਼ਿਸ਼ ਤੋਂ ਇਲਾਵਾ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਤੇ ਉਸ ਦੇ ਭਰਾ ਬਲਦੇਵ ਨਿੱਕੂ ਨੂੰ ਭਾਰੀ ਸੁਰੱਖਿਆ ਹੇਠ ਲਿਆਂਦਾ ਗਿਆ। ਇਨ੍ਹਾਂ ਪੰਜਾਂ ਨੇ ਵਿਅਕਤੀਗਤ ਤੌਰ ’ਤੇ ਪੇਸ਼ੀ ਭੁਗਤੀ ਜਦਕਿ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ। ਅੱਜ ਬਲਕੌਰ ਸਿੰਘ ਦੀ ਗਵਾਹੀ ਵੀ ਹੋਣੀ ਸੀ ਪਰ ਕਿਸੇ ਕਾਰਨ ਨਹੀਂ ਹੋ ਸਕੀ। ਸੈਸ਼ਨ ਜੱਜ ਮਨਿੰਦਰਜੀਤ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 14 ਨਵੰਬਰ ’ਤੇ ਪਾਈ ਹੈ। 

ਪਿਛਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਜਨਤਾ ਦਲ (ਯੂਨਾਈਟਿਡ) ਵਲੋਂ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ