23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ

ਅਟਾਰੀ, ਅੰਮ੍ਰਿਤਸਰ, 17 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ...

ਅਜੀਤ ਡੈਸਕ 17-10-2025

ਅਟਾਰੀ, ਅੰਮ੍ਰਿਤਸਰ, 17 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯਾਦਵਿੰਦਰ ਸਿੰਘ, ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਯਾਦਵਿੰਦਰ ਸਿੰਘ, ਡੀ.ਐਸ.ਪੀ. ਅਟਾਰੀ ਨੇ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਵਲੋਂ ਗਸ਼ਤ ਦੌਰਾਨ ਮੋੜ ਕੱਚਾ ਰਸਤਾ ਘਰਿੰਡਾ ਕਾਲੋਨੀਆਂ ਤੋਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

ਇਸ ਸੰਬੰਧੀ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਹੈ। ਉਕਤ ਗ੍ਰਿਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਤੋਂ ਇਲਾਵਾ ਪਾਕਿਸਤਾਨ ਵਿਚ ਉਕਤ ਦੇ ਲਿੰਕਾਂ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਪਿਛਲੀ ਖ਼ਬਰ ਬਿਹਾਰ ਚੋਣਾਂ 'ਤੇ ਕਾਂਗਰਸੀ ਨੇਤਾ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ ਅਗਲੀ ਖ਼ਬਰ ਬਲਕੌਰ ਸਿੰਘ ਸਿੱਧੂ ਵਲੋਂ ਸ਼ੂਟਰਾਂ ਤੇ ਘਟਨਾ ਸਮੇਂ ਵਰਤੀਆਂ ਗੱਡੀਆਂ ਦੀ ਸ਼ਨਾਖ਼ਤ