23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਨੈਸ਼ਨਲ ਹੈਰਾਲਡ ਸ਼ਿਕਾਇਤ ਮਾਮਲਾ- 29 ਨਵੰਬਰ ਨੂੰ ਹੋਵੇਗੀ ਮੁੜ ਸੁਣਵਾਈ

ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ਨੂੰ ਹੋਰ ਸਬੂਤਾਂ ਲਈ ਸੂਚੀਬੱਧ ਕੀਤਾ ਹੈ, ਕਿਉਂਕਿ ਦਿੱਲੀ ਹਾਈ ਕੋਰਟ ਵਲੋਂ ਪਹਿਲਾਂ ਦਿੱਤੀ ਗਈ ਸਟੇਅ....

ਅਜੀਤ ਡੈਸਕ 18-10-2025

ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ਨੂੰ ਹੋਰ ਸਬੂਤਾਂ ਲਈ ਸੂਚੀਬੱਧ ਕੀਤਾ ਹੈ, ਕਿਉਂਕਿ ਦਿੱਲੀ ਹਾਈ ਕੋਰਟ ਵਲੋਂ ਪਹਿਲਾਂ ਦਿੱਤੀ ਗਈ ਸਟੇਅ ਨੂੰ ਨਹੀਂ ਵਧਾਇਆ ਗਿਆ ਹੈ। ਸ਼ਿਕਾਇਤਕਰਤਾ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਦਿੱਲੀ ਹਾਈ ਕੋਰਟ ਤੋਂ ਅਪੀਲ ਵਾਪਸ ਲੈਣਾ ਚਾਹੁੰਦੇ ਹਨ। ਰਾਊਸ ਐਵੇਨਿਊ ਅਦਾਲਤ ਨੇ ਮਾਮਲੇ ਨੂੰ 29 ਨਵੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ।

ਅਦਾਲਤ ਨੇ ਪਹਿਲਾਂ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਨੂੰ ਸੰਮਨ ਜਾਰੀ ਕੀਤੇ ਸਨ। ਉਹ ਇਸ ਮਾਮਲੇ ਵਿਚ ਜ਼ਮਾਨਤ ’ਤੇ ਹਨ। ਮਾਮਲਾ ਰਾਊਸ ਐਵੇਨਿਊ ਅਦਾਲਤ ਦੇ ਸਾਹਮਣੇ ਸਬੂਤਾਂ ਦੇ ਪੜਾਅ ’ਤੇ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ ਸ਼ੁਰੂ ਅਗਲੀ ਖ਼ਬਰ ਬੱਸ ਵਲੋਂ ਦਰੜੇ ਜਾਣ ਕਾਰਨ ਦੋ ਸਕੂਲੀ ਬੱਚੀਆਂ ਦੀ ਮੌਤ