27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਨੇਤਨਯਾਹੂ ਨੇ ਹਮਾਸ ਵਿਰੁੱਧ ਸਖ਼ਤ ਕਾਰਵਾਈ ਦਾ ਦਿੱਤਾ ਹੁਕਮ

ਤਲ ਅਵੀਵ [ਇਜ਼ਰਾਈਲ], 19 ਅਕਤੂਬਰ (ਏਐਨਆਈ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਰੱਖਿਆ ਮੰਤਰੀ ਅਤੇ ਸੀਨੀਅਰ ...

ਅਜੀਤ ਡੈਸਕ 19-10-2025

ਤਲ ਅਵੀਵ [ਇਜ਼ਰਾਈਲ], 19 ਅਕਤੂਬਰ (ਏਐਨਆਈ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਰੱਖਿਆ ਮੰਤਰੀ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਇਕ ਮੀਟਿੰਗ ਬੁਲਾਈ। ਐਕਸ 'ਤੇ ਇਕ ਪੋਸਟ ਵਿਚ ਨੇਤਨਯਾਹੂ ਨੇ ਕਿਹਾ ਕਿ ਹਮਾਸ ਵਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਰੱਖਿਆ ਮੰਤਰੀ ਅਤੇ ਸੁਰੱਖਿਆ ਸਥਾਪਨਾ ਦੇ ਮੁਖੀਆਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਨਿਰਦੇਸ਼ ਦਿੱਤਾ ਕਿ ਗਾਜ਼ਾ ਪੱਟੀ ਵਿਚ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਅਕਤੂਬਰ 2023 ਤੋਂ ਇਸ ਵਿਸ਼ਾਲ ਸੰਘਰਸ਼ ਦਾ ਬਹੁਤ ਵਿਨਾਸ਼ਕਾਰੀ ਨਤੀਜਾ ਨਿਕਲਿਆ ਹੈ। ਗਾਜ਼ਾ ਵਿਚ ਇਜ਼ਰਾਈਲ ਦੇ ਫੌਜੀ ਆਪ੍ਰੇਸ਼ਨਾਂ ਵਿਚ ਘੱਟੋ-ਘੱਟ 68,116 ਲੋਕ ਮਾਰੇ ਗਏ ਹਨ ਅਤੇ 170,200 ਜ਼ਖ਼ਮੀ ਹੋਏ ਹਨ, ਜਦੋਂ ਕਿ ਇਜ਼ਰਾਈਲ ਵਿਚ 7 ਅਕਤੂਬਰ ਦੇ ਹਮਲਿਆਂ ਦੌਰਾਨ 1,139 ਲੋਕ ਮਾਰੇ ਗਏ ਸਨ ਅਤੇ ਲਗਭਗ 200 ਨੂੰ ਬੰਦੀ ਬਣਾ ਲਿਆ ਗਿਆ ਸੀ।

ਪਿਛਲੀ ਖ਼ਬਰ ਚੋਰਾਂ ਨੇ ਫਰਾਂਸ ਦੀ ਰਾਜਧਾਨੀ ਪੈਰਿਸ ਦੇ ਸਭ ਤੋਂ ਮਸ਼ਹੂਰ ਅਜਾਇਬ ਘਰਾਂ ਚੋਂ ਅਨਮੋਲ ਗਹਿਣੇ ਲੈ ਕੇ ਭੱਜੇ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ - ਇੰਗਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 289 ਦੌੜਾਂ ਦਾ ਟੀਚਾ