28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਅੱਤਵਾਦੀ ਕਾਰਕੁੰਨ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 21 ਅਕਤੂਬਰ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ...

ਅਜੀਤ ਡੈਸਕ 21-10-2025

ਚੰਡੀਗੜ੍ਹ, 21 ਅਕਤੂਬਰ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਨੇੜਲੇ ਤਾਲਮੇਲ ਵਿਚ ਅੰਮ੍ਰਿਤਸਰ ਤੋਂ ਦੋ ਅੱਤਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿਤਿਆ ਉਰਫ਼ ਅਧੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਾਲ ਹੀ ਇਕ ਰਾਕੇਟ ਪ੍ਰੋਪੇਲਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਟਵਟੀ ਕਰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪਾਕਿਸਤਾਨ ਦੇ ਆਈ.ਐਸ.ਆਈ. ਆਪ੍ਰੇਟਰ ਜਿਸ ਨੇ ਹਥਿਆਰ ਭੇਜੇ ਸਨ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਇਸ ਸਮੇਂ ਫ਼ਿਰੋਜ਼ਪੁਰ ਜੇਲ੍ਹ ਵਿਚ ਬੰਦ ਹੈ, ਦੇ ਸੰਪਰਕ ਵਿਚ ਸਨ।

ਆਰ.ਪੀ.ਜੀ. ਇਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਐਫ਼.ਆਈ.ਆਰ. ਅੰਮ੍ਰਿਤਸਰ ਦੇ ਪੀ.ਐਸ. ਘਰਿੰਡਾ ਵਿਖੇ ਦਰਜ ਕੀਤੀ ਗਈ ਹੈ। ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਕਤਲ ਅਤੇ ਚਾਰ ਗੰਭੀਰ ਫੱਟੜ ਅਗਲੀ ਖ਼ਬਰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਵਿਰੁੱਧ ਆਪਣੇ ਪੁੱਤਰ ਦੇ ਕਤਲ ਦੇ ਦੋਸ਼ ਵਿਚ ਐਫ਼.ਆਈ.ਆਰ. ਦਰਜ