30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਸ਼ਹੀਦ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ 'ਚ ਮਨਾਇਆ ਪੁਲਿਸ ਸ਼ਹੀਦੀ ਦਿਵਸ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ...

ਅਜੀਤ ਡੈਸਕ 21-10-2025

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ 'ਤੇ ਗਸ਼ਤ ਦੌਰਾਨ ਚੀਨੀ ਫੌਜ ਵਲੋਂ ਕੀਤੇ ਗਏ ਹਮਲੇ ਵਿਚ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਸ ਸੰਬੰਧੀ ਇਹ ਦਿਹਾੜਾ ਮਨਾਇਆ ਜਾਂਦਾ ਹੈ। ਇਸ ਦੌਰਾਨ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਡੀ.ਐੱਸ.ਪੀ.(ਐਚ) ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਲਾਮੀ ਦਿੱਤੀ ਅਤੇ ਮੌਨ ਵੀ ਰੱਖਿਆ। ਡੀ.ਐੱਸ.ਪੀ. (ਦਿੜ੍ਹਬਾ) ਰੁਪਿੰਦਰ ਕੌਰ ਬਾਜਵਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਸਮੇਂ ਐਸ.ਪੀ. (ਡੀ) ਦਵਿੰਦਰ ਅੱਤਰੀ, ਐੱਸ.ਪੀ. (ਪੀ. ਬੀ.ਆਈ.) ਨਵਰੀਤ ਸਿੰਘ ਵਿਰਕ, ਐੱਸ.ਪੀ. (ਐਚ) ਰਾਜੇਸ਼ ਛਿੱਬਰ, ਡੀ.ਏ. (ਲੀਗਲ) ਹਰਦੀਪ ਸਿੰਘ ਕਾਹਲੋਂ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਗ੍ਰਤੀ ਯਾਤਰਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਦੀਵਾਲੀ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਦੇ ਨਾਂਅ ਪੱਤਰ